ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ਵਿੱਚ ਪੇਸ਼, ਸੁਣਵਾਈ 16 ਮਈ ਤੱਕ ਮੁਲਤਵੀ
Ravi Jakhu
ਮੋਹਾਲੀ: 18 ਅਪ੍ਰੈਲ, 2026
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਨਿਰਧਾਰਿਤ ਕੀਤੀ ਗਈ ਹੈ।
ਅਦਾਲਤੀ ਕਾਰਵਾਈ ਤੋਂ ਬਾਅਦ, ਕੇਸ ਦੀ ਸੁਣਵਾਈ ਨੂੰ ਅੱਗੇ ਪਾਉਂਦਿਆਂ ਅਗਲੀ ਤਰੀਕ 16 ਮਈ, 2026 ਤੈਅ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਪ੍ਰਕਿਰਿਆ ਜਾਰੀ ਹੈ।
Click to Follow Babushahi Facebook page →