ਬਿਰਹਾ ਦੇ ਸੁਲਤਾਨ, ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ 6 ਮਈ ਨੂੰ ਮਨਾਈ ਜਾਵੇਗੀ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਬਟਾਲਾ, 1 ਮਈ ਬਿਰਹਾ ਦੇ ਸੁਲਤਾਨ, ਪੰਜਾਬ ਦੇ ਸਿਰਮੌਰ ਕਵੀ, ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਵਿਜੇ ਸੋਨੀ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸ਼ਿਰਕਤ ਕਰਨਗੇ।
ਪ੍ਰਧਾਨ ਵਿਜੇ ਸੋਨੀ ਨੇ ਅੱਗੇ ਦੱਸਿਆ ਕਿ 6 ਮਈ ਨੂੰ ਸਵੇਰੇ 10 ਵਜੇ ਸਮਾਗਮ ਦੀ ਸ਼ੁਰੂਆਤ ਹੋਵੇਗੀ। ਸਭ ਤੋਂ ਪਹਿਲਾਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ਨੂੰ ਫੁੱਲ ਅਰਪਨ ਕੀਤੇ ਜਾਣਗੇ। ਉਪਰੰਤ ਸ਼ਿਵ ਕੁਮਾਰ ਬਟਾਲਵੀ ਦੀ ਪੰਜਾਬੀ ਕਾਵਿ ਨੂੰ ਦੇਣ ਬਾਰੇ ਵਿਚਾਰ ਚਰਚਾ, ਕਵੀ ਦਰਬਾਰ ਅਤੇ ਸ਼ਿਵ ਕਾਵਿ ਗਾਇਨ ਹੋਵੇਗਾ।
ਉਨਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ।
Click to Follow Babushahi Facebook page →