ਬੀਕੇਯੂ ਉਗਰਾਹਾਂ ਦੇ ਸੰਘਰਸ਼ੀ ਆਗੂ ਦਰਸ਼ਨ ਸਿੰਘ ਮਾਈਸਰਖਾਨਾ ਦਾ ਦੇਹਾਂਤ
ਅਸ਼ੋਕ ਵਰਮਾ
ਮੌੜ ਮੰਡੀ, 24 ਜੂਨ 2026 : ਸਦੀਵੀ ਵਿਛੋੜਾ ਦੇ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਠਿੰਡਾ ਜਿਲ੍ਹੇ ਦੇ ਆਗੂ ਦਰਸ਼ਨ ਸਿੰਘ ਮਾਈਸਰਖਾਨਾ (67) ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਹ ਕਈ ਸਾਲਾਂ ਤੋਂ ਭਿਆਨਕ ਬੀਮਾਰੀ ਨਾਲ ਪੀੜਤ ਸਨ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਆਪੋ ਆਪਣੀਆਂ ਜਥੇਬੰਦੀਆਂ ਦੇ ਝੰਡੇ ਪਾ ਕੇ ਦਰਸ਼ਨ ਸਿੰਘ ਮਾਈਸਰਖਾਨਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਅੰਤਿਮ ਵਿਦਾਇਗੀ ਦਿੱਤੀ ਗਈ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਦਰਸ਼ਨ ਸਿੰਘ ਮਾਈਸਖਾਨਾ ਨੇ ਆਪਣੀ ਭਰ ਜਿਵਾਨੀ ਵੇਲੇ 1981 ਤੋਂ ਹੀ ਲੋਕ ਪੱਖੀ ਸੰਘਰਸ਼ਾਂ ਵਿਚ ਹਿੱਸਾ ਲੈਣਾ ਸੂਰੁ ਕਰ ਦਿਤਾ ਸੀ।
ਉਹਨਾਂ ਦੱਸਿਆ ਕਿ ਸਾਲ 2002 ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹੋਂਦ ਵਿਚ ਆਉਣ ਤੋਂ ਬਾਅਦ ਉਹਨਾਂ ਨੇ ਲਗਾਤਾਰ ਬਲਾਕ ਅਤੇ ਜਿਲ੍ਹਾ ਆਹੁਦਿਆਂ ਤੇ ਕੰਮ ਕੀਤਾ ਜਿਸ ਦੌਰਾਨ ਉਹਨਾਂ ਤੇ ਪੰਜਾਬ ਸਰਕਾਰ ਵੱਲੋ ਇਰਾਦਾ ਕਤਲ ਤੇ ਹੋਰ ਧਾਰਾਵਾਂ ਦੇ ਅਨੇਕਾਂ ਝੂਠੇ ਪਰਚੇ ਦਰਜ ਕੀਤੇ ਗਏ ਜਿੰਨ੍ਹਾਂ ਤਹਿਤ ਜੇਲ੍ਹਾਂ ਵੀ ਕੱਟੀਆ । ਉਹਨਾਂ ਨੂੰ ਫੇਫੜਿਆਂ ਦੀ ਭਿਆਨਕ ਬਿਮਾਰੀ ਕਾਰਨ ਸਾਹ ਲੈਣ ਵਿੱਚ ਜਿਆਦਾ ਦਿੱਕਤ ਆਉਣ ਤੇ ਉਹਨਾਂ ਨੂੰ ਆਦੇਸ਼ ਹਸਪਤਾਲ ਭੁੱਚੋ ਅਤੇ ਏਮਜ਼ ਹਸਪਤਾਲ ਬਠਿੰਡਾ ਵਿੱਚ ਲਿਜਾਇਆ ਗਿਆ ਜਿੱਥੇ ਉਹਨਾਂ ਨੇ ਬੀਤੀ ਰਾਤ ਆਖਰੀ ਸਾਹ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਦਰਸ਼ਨ ਸਿੰਘ ਦੀ ਮੌਤ ਦਾ ਕਾਰਨ ਇੱਥੋਂ ਦੇ ਰਾਜ ਪ੍ਰਬੰਧ ਵਿੱਚ ਗਰੀਬ ਲੋਕਾਂ ਲਈ ਇਲਾਜ ਦਾ ਕੋਈ ਠੋਸ ਪ੍ਰਬੰਧ ਨਾ ਹੋਣਾ ਹੈ ਜਿਸ ਕਾਰਨ ਦਰਸ਼ਨ ਸਿੰਘ ਨੂੰ ਇਲਾਜ ਦੌਰਾਨ ਪੂਰੀ ਲੋੜੀਂਦੀ ਡਾਕਟਰੀ ਸਹਾਇਤਾ ਨਾ ਮਿਲਣ ਕਰਕੇ ਉਹਨਾਂ ਦੀ ਮੌਤ ਹੋਈ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 30 ਜੂਨ ਦਿਨ ਮੰਗਲਵਾਰ ਨੂੰ 12.30 ਵਜੇ ਪਿੰਡ ਮਾਈਸਰਖਾਨਾ ਦੇ ਗੁਰੂ ਘਰ ਵਿਖੇ ਹੋਵੇਗਾ।ਇਸ ਮੌਕੇ ਨਗਰ ਨਿਵਾਸੀ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਬੀ ਕੇ ਯੂ ਏਕਤਾ ਉਗਰਾਹਾ ਤੋਂ ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੁਕੇ, ਪਰਮਜੀਤ ਕੋਰ ਪਿੱਥੋ, ਜਸਵੀਰ ਸਿੰਘ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਸਰਬਜੀਤ ਮੌੜ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ ਚੱਠੇ ਵਾਲਾ,ਗੁਰਜੀਤ ਸਿੰਘ, ਜਸਪਾਲ ਸਿੰਘ ਕੋਠਾ ਗੁਰੂ, ਰਾਮ ਸਿੰਘ ਕੋਟਗੁਰੂ, ਲਖਵੀਰ ਸਿੰਘ ਗਿੱਦੜ, ਸਿੰਕਦਰ ਸਿੰਘ, ਕਲਕੱਤਾ ਸਿੰਘ, ਗੁਰਦੀਪ ਸਿੰਘ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਗੁਲਾਬ ਸਿੰਘ, ਨਛੱਤਰ ਸਿੰਘ ਚੱਠੇ ਵਾਲਾ ਤੋਂ ਇਲਾਵਾ ਜਨਤਕ ਜਥੇਬੰਦੀਆਂ ਦੇ ਆਗੂ ਵਰਕਰ ਸਾਮਲ ਸਨ।
- Download Babushahi App
-
-