ਬੀਕੇਯੂ ਰਾਜੇਵਾਲ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਦੀ ਸੜਕ ਹਾਦਸੇ ’ਚ ਮੌਤ
ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਕਸ਼ਮੀਰ ਸਿੰਘ ਜੰਡਿਆਲਾ ਇੱਕ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ- ਵਿਧਾਇਕ ਮਾਨ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ 21 ਜੂਨ 2025 ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਦੁਆਬਾ ਏਰੀਏ ਦੇ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਦੌਰਾਂਨ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਕਿਹਾ ਕਿ ਕਸ਼ਮੀਰ ਸਿੰਘ ਜੰਡਿਆਲਾ ਇੱਕ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਦੁਆਬੇ ਦੇ ਕਿਸਾਨਾਂ ਨੂੰ ਲਾਮਬੰਦ ਕਰਨ ਵਿੱਚ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੇ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਟਾਹਲੀ ਵਾਇਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਲੰਧਰ, ਕਰਨੈਲ ਬਾਬੂ ਚੈਅਰਮੈਨ ਮਾਰਕੀਟ ਕਮੇਟੀ ਨਕੋਦਰ, ਜਸਵੀਰ ਧੰਜਲ ਬਲਾਕ ਪ੍ਰਧਾਨ , ਸ਼ਾਂਤੀ ਸਰੂਪ, ਬਲਦੇਵ ਰਾਜ ਸਹੋਤਾ ਬਲਾਕ ਪ੍ਰਧਾਨ, ਸੁਰਿੰਦਰ ਬਠਲਾ ਬਲਾਕ ਪ੍ਰਧਾਨ, ਰਜਨੀਸ਼ ਗੌਤਮ ਸਾਬਕਾ ਸਰਪੰਚ, ਮਾਸਟਰ ਸਵਰਨ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
- Download Babushahi App
-
-