ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਕਣਕ 559380 ਮੀਟਰਿਕ ਟਨ ਦੀ ਖ਼ਰੀਦ ਹੋਈ - ਡਿਪਟੀ ਕਮਿਸ਼ਨਰ
ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1281.56 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ
ਰੋਹਿਤ ਗੁਪਤਾ
ਗੁਰਦਾਸਪੁਰ, 4 ਮਈ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 559380 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦਾ 1281.56 ਕਰੋੜ ਰੁਪਏ ਭੁਗਤਾਨ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 571970 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 559380 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 145763 ਮੀਟਰਿਕ ਟਨ, ਮਾਰਕਫੈੱਡ ਨੇ 148142 ਮੀਟਰਿਕ ਟਨ, ਪਨਸਪ ਨੇ 129600 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 83436 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 22839 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 29600 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1281.56 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੋਂ ਬਾਅਦ ਕਣਕ ਦੀ ਲਿਫ਼ਟਿੰਗ ਵੀ ਤੇਜ਼ ਕਰ ਦਿੱਤੀ ਗਈ ਹੈ ਅਤੇ ਬੀਤੀ ਸ਼ਾਮ ਤੱਕ 287326 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ ਹੈ।