ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਸਲਾਨਾ ਬਰਸੀ ਸਮਾਗਮ ਅਰੰਭ
ਤਲਵੰਡੀ ਸਾਬੋ/ਬਠਿੰਡਾ:- 28 ਜੁਲਾਈ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਨਿਹੰਗ ਸਿੰਘਾਂ ਦੇ ਗਿਆਰਵੇਂ ਜਥੇਦਾਰ ਸੱਚਖੰਡ ਵਾਸੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅੱਜ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ ਵਿਖੇ ਆਰੰਭ ਹੋ ਗਏ ਹਨ। ਸਮਾਗਮਾਂ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਨਿਹੰਗ ਸਿੰਘ ਫੌਜਾਂ ਸਮੇਤ ਹਾਜ਼ਰ ਹੋਏ। ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਦੀ ਅਰਦਾਸ ਭਾਈ ਮਾਨ ਸਿੰਘ ਲਿਖਾਰੀ ਨੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਪੰਥ ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। 30 ਜੁਲਾਈ ਦਿਨ ਵੀਰਵਾਰ ਨੂੰ ਤਖਤ ਸਾਹਿਬਾਨ ਦੇ ਜਥੇਦਾਰ, ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਸੰਤ ਸਮਾਜ, ਕਥਾ ਵਾਚਕ ਢਾਡੀ ਤੇ ਕਵੀਸ਼ਰੀ ਜਥੇ ਵੀ ਇਕੱਤਰ ਹੋਈਆਂ ਸਿੱਖ ਸੰਗਤਾਂ ਨੂੰ ਪੰਥਕ ਵਿਚਾਰਾਂ ਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਪੰਥ ਬੁੱਢਾ ਦਲ ਦੇ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦਾ ਅੰਮ੍ਰਿਤ ਬਾਟਾ ਵੀ ਤਿਆਰ ਕੀਤਾ ਜਾਵੇਗਾ। ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਬੁੱਢਾ ਦਲ ਵੱਲੋਂ ਧਾਰਮਿਕ ਸ਼ਸਤਰ ਰੱਖਣ ਦੇ ਲਾਇਸੰਸ ਦਿੱਤੇ ਜਾਣਗੇ ਅਤੇ ਨਿਹੰਗ ਸਿੰਘਾਂ ਦੇ ਪੁਰਾਣੇ ਲਾਈਸੰਸ ਰੀਨਿਊ ਵੀ ਕੀਤੇ ਜਾਣਗੇ। ਬਰਸੀ ਸਮਾਗਮਾਂ ਦੇ ਤਿੰਨੋ ਦਿਨ ਸ਼ਰਦਾਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਇਸ ਮੌਕੇ ਉਨਾਂ ਨਾਲ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਭਾਈ ਮੇਜਰ ਸਿੰਘ ਮੁਖਤਿਆਰੇਆਮ, ਬਾਬਾ ਜੋਗਾ ਸਿੰਘ ਹਨੰੂਮਾਨਗੜ੍ਹ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਦਲੇਰ ਸਿੰਘ, ਭਾਈ ਵਿਸ਼ਵਪ੍ਰਤਾਪ ਸਿੰਘ ਸਮਾਣਾ, ਭਾਈ ਚਰਨ ਸਿੰਘ ਫਤਿਹਗੜ੍ਹ ਸਾਹਿਬ, ਬਾਬਾ ਬੂਟਾ ਸਿੰਘ ਲੰਬਵਾਲੀ, ਭਾਈ ਮਲੂਕ ਸਿੰਘ ਲਾਡੀ, ਭਾਈ ਈਸਰ ਸਿੰਘ ਰੱਬ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁਖ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਿਆਰਾ ਸਿੰਘ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਆਦਿ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।
- Download Babushahi App
-
-