ਭਗਤ ਪੂਰਨ ਸਿੰਘ ਜੀ ਦੀ ਨਿਸ਼ਕਾਮ ਸੇਵਾ ਮਨੁੱਖਤਾ ਲਈ ਸਦੀਵੀ ਪ੍ਰੇਰਣਾ ਸਰੋਤ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 5 ਅਗਸਤ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਸੰਦੇਸ਼ ਵਿੱਚ ਮਹਾਨ ਸਮਾਜ ਸੇਵਕ ਅਤੇ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਜੀ ਨਿਸ਼ਕਾਮ ਸੇਵਾ, ਦਇਆ, ਕਰੁਣਾ ਅਤੇ ਮਨੁੱਖਤਾ ਦੇ ਜੀਵੰਤ ਪ੍ਰਤੀਕ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਬਿਨਾਂ ਕਿਸੇ ਸਵਾਰਥ ਦੇ ਬੇਸਹਾਰਿਆਂ, ਲਾਵਾਰਿਸਾਂ, ਦਿਵਿਆਂਗਾਂ, ਬਿਮਾਰਾਂ ਅਤੇ ਲੋੜਵੰਦਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੇ ਮਨੁੱਖਤਾ ਦੀ ਸੇਵਾ ਨੂੰ ਹੀ ਆਪਣਾ ਧਰਮ ਮੰਨਿਆ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ "ਸਰਬੱਤ ਦੇ ਭਲੇ" ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਦਿੱਤਾ। ਉਨ੍ਹਾਂ ਵੱਲੋਂ ਸਥਾਪਿਤ ਪਿੰਗਲਵਾੜਾ ਅੱਜ ਵੀ ਬੇਸਹਾਰਾ ਅਤੇ ਲੋੜਵੰਦ ਲੋਕਾਂ ਲਈ ਆਸ ਅਤੇ ਸਹਾਰੇ ਦਾ ਪ੍ਰਤੀਕ ਬਣਿਆ ਹੋਇਆ ਹੈ।
ਕਾਲਕਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸਲ ਧਾਰਮਿਕਤਾ ਮਨੁੱਖ ਦੀ ਨਿਸ਼ਕਾਮ ਸੇਵਾ, ਦੁੱਖੀਆਂ ਦਾ ਦੁੱਖ ਵੰਡਣ ਅਤੇ ਹਰ ਲੋੜਵੰਦ ਦੀ ਸਹਾਇਤਾ ਕਰਨ ਵਿੱਚ ਹੈ। ਉਨ੍ਹਾਂ ਦੀ ਸੇਵਾ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ।
ਦਿੱਲੀ ਕਮੇਟੀ ਦੇ ਪ੍ਰਧਾਨ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਭਗਤ ਪੂਰਨ ਸਿੰਘ ਜੀ ਦੇ ਦਰਸਾਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਦਿਆਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣ, ਕਿਉਂਕਿ ਇਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।
- Download Babushahi App
-
-