PM ਮੋਦੀ ਨੂੰ ਭਗਵੰਤ ਮਾਨ ਦੀ ਹਸਪਤਾਲੋਂ ਅਪੀਲ; ਕਿਹਾ- ਮੋਦੀ ਸਾਬ੍ਹ ਪੰਜਾਬ ਨੂੰ ਵਧੀਆ ਪੈਕੇਜ ਦੇ ਕੇ ਜਾਇਓ
ਚੰਡੀਗੜ੍ਹ, 8 ਸਤੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖ਼ਲ ਹਨ। ਅੱਜ ਜਿਥੇ ਉਨ੍ਹਾਂ ਨੇ ਹਸਪਤਾਲ ਤੋਂ ਹੀ ਆਨਲਾਈਨ ਕੈਬਨਿਟ ਮੀਟਿੰਗ ਕੀਤੀ, ਉਥੇ ਹੀ ਉਨ੍ਹਾਂ ਨੇ ਹਸਪਤਾਲੋਂ ਹੀ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅਪੀਲ ਕੀਤੀ।
ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਜਾਰੀ ਆਪਣੇ ਬਿਆਨ ਵਿੱਚ ਲਿਖਿਆ ਕਿ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ ਪੰਜਾਬ ਆ ਰਹੇ ਨੇ, ਮੈਂ ਉਹਨਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖੁਦ ਆ ਕੇ ਜਿੰਨੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਨੇ ਉਹਨਾਂ ਦਾ ਮੁਆਇਨਾ ਕਰਵਾਉਂਦਾ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਜੀ ਪੰਜਾਬ ਅਤੇ ਪੰਜਾਬੀਆਂ ਨੂੰ ਕੁਦਰਤੀ ਆਫ਼ਤ ਤੋਂ ਹੋਏ ਨੁਕਸਾਨ ਨੂੰ ਰਾਹਤ ਦੇਣ ਲਈ ਕੁੱਝ ਨਾ ਕੁੱਝ ਵਧੀਆ ਪੈਕੇਜ ਜਾਂ ਐਲਾਨ ਕਰ ਕੇ ਜਾਣਗੇ।