ਭਗਵੰਤ ਮਾਨ ਸਰਕਾਰ ਦੀਆਂ ਵਪਾਰੀਆਂ ਨੇ ਕੀਤੀਆਂ ਤਾਰੀਫ਼ਾਂ...!, ਪੜ੍ਹੋ ਪੂਰੀ ਖ਼ਬਰ
ਵਪਾਰਕ ਐਕਟ ਵਿੱਚ ਸੋਧ ਨੂੰ ਲੈ ਕੇ ਵਪਾਰੀ ਕਰਨ ਲੱਗ ਪਏ ਭਗਵੰਤ ਮਾਨ ਸਰਕਾਰ ਦੀਆਂ ਖੁਲ੍ਹ ਕੇ ਤਾਰੀਫਾਂ
ਰੋਹਿਤ ਗੁਪਤਾ
ਗੁਰਦਾਸਪੁਰ 5 ਜੂਨ 2025- ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਜਿਸ ਨੂੰ ਲੈ ਕੇ ਵਪਾਰੀ ਵਿੱਚ ਖੁਸ਼ੀ ਦੇ ਲਹਿਰ ਪਾਈ ਜਾ ਰਹੀ ਹੈ ਤੇ ਉਹਨਾਂ ਵੱਲੋਂ ਭਗਵੰਤ ਮਾਨ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸੇ ਨੂੰ ਲੈ ਕੇ ਵੱਖ-ਵੱਖ ਵਪਾਰਕ ਅਦਾਰਿਆਂ ਦੀ ਬੈਠਕ ਹੋਈ।
ਵਪਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ 95 ਫੀਸਦੀ ਛੋਟੇ ਕਾਰੋਬਾਰੀਆਂ ਨੂੰ ਫਾਇਦਾ ਹੋਏਗਾ। ਅੱਜ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਵਪਾਰੀਆਂ ਦੇ ਹਿੱਤ ਬਾਰੇ ਅਜਿਹਾ ਕੋਈ ਫੈਸਲਾ ਨਹੀਂ ਲਿਆ।
ਵੱਖ ਵੱਖ ਟਰੇਡ ਯੂਨੀਅਨ ਨਾਲ ਜੁੜੇ ਵਪਾਰੀਆਂ ਗਗਨ ਮਹਾਜਨ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ, ਅਸ਼ੋਕ ਮਹਾਜਨ ਪ੍ਰਧਾਨ ਵਪਾਰ ਮੰਡਲ ਅਤੇ ਰਜਿੰਦਰ ਨੰਦਾ ਪ੍ਰਧਾਨ ਬਜਾਜੀ ਯੂਨੀਅਨ ਅਨੁਸਾਰ ਭਗਵੰਤ ਮਾਨ ਸਰਕਾਰ ਨੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਅਹਿਮ ਫੈਸਲਾ ਲਿਆ ਹੈ।ਇਸ ਫੈਸਲੇ ਤਹਿਤ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਵਪਾਰਕ ਐਕਟ 1958 ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।
ਇਸ ਕਦਮ ਨਾਲ ਪੰਜਾਬ ਭਰ ਦੇ 95 ਫੀਸਦੀ ਵਪਾਰੀਆਂ ਤੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਅੱਜ ਤੋਂ ਪਹਿਲਾਂ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਨੇ ਵਪਾਰੀਆਂ ਦੇ ਹੱਕ ਵਿੱਚ ਜੀ ਹਾਂ ਕੋਈ ਫੈਸਲਾ ਨਹੀਂ ਲਿਆ ਹੈ ਜਿਸ ਦੇ ਲਈ ਭਗਵੰਤ ਮਾਨ ਸਰਕਾਰ ਪ੍ਰਸ਼ੰਸਾ ਦੀ ਪਾਤਰ ਹੈ।