ਭਰਤੀ ਰੈਲੀ ਗੁਰਦਾਸਪੁਰ
ਗੁਰਦਾਸਪੁਰ ਜ਼ਿਲ੍ਹੇ ਦੇ ਨਵਅੰਜਨ ਸਿੰਘ ਅਤੇ ਪ੍ਰੇਮਪ੍ਰੀਤ ਸਿੰਘ ਨੇ 1.6 ਕਿਲੋਮੀਟਰ ਦੀ ਦੌੜ 5 ਮਿੰਟ ਤੋਂ ਘੱਟ ਸਮੇਂ ਵਿੱਚ ਪੂਰੀ ਕਰਕੇ ਬੇਹਤਰੀਨ ਪ੍ਰਦਰਸ਼ਨ ਕੀਤਾ
ਭਾਰਤੀ ਫੌਜ ਦੇ ਅਧਿਕਾਰੀਆਂ ਕੀਤਾ ਸਨਮਾਨਿਤ
ਰੋਹਿਤ ਗੁਪਤਾ
ਗੁਰਦਾਸਪੁਰ, 12 ਮਾਰਚ
ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿੱਚ ਚੱਲ ਰਹੀ ਭਾਰਤੀ ਫੌਜ ਭਰਤੀ ਰੈਲੀ ਦੌਰਾਨ ਦੋ ਨੌਜਵਾਨਾਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਨਿਸ਼ਚੇ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ।
ਡਾਇਰੈਕਟਰ ਭਰਤੀ ਬੋਰਡ ਕਰਨਲ ਜੇਮਸ ਜੈਕਬ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਨਵਅੰਜਨ ਸਿੰਘ ਅਤੇ ਪ੍ਰੇਮਪ੍ਰੀਤ ਸਿੰਘ ਨੇ 1.6 ਕਿਲੋਮੀਟਰ ਦੀ ਦੌੜ 5 ਮਿੰਟ ਤੋਂ ਘੱਟ ਸਮੇਂ ਵਿੱਚ ਪੂਰੀ ਕਰਕੇ ਬੇਹਤਰੀਨ ਪ੍ਰਦਰਸ਼ਨ ਕੀਤਾ ਹੈ। ਇਹ ਉਨ੍ਹਾਂ ਦੀ ਲਗਾਤਾਰ ਮਿਹਨਤ ਅਤੇ ਦੇਸ਼ ਦੀ ਸੇਵਾ ਕਰਨ ਦੇ ਜਜ਼ਬੇ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਭਾਰਤੀ ਫੌਜ ਦੇ ਅਧਿਕਾਰੀਆਂ ਕਰਨਲ ਜੇਮਸ ਜੈਕਬ, ਸੂਬੇਦਾਰ ਮੇਜਰ ਸੰਜੇ ਅਤੇ ਜ਼ਿਲ੍ਹਾ ਕੌਂਸਲਰ ਪਰਮਿੰਦਰ ਸਿੰਘ ਸੈਣੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਹ ਉਪਲਬਧੀ ਭਰਤੀ ਰੈਲੀ ਵਿੱਚ ਹਿੱਸਾ ਲੈ ਰਹੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੀ ਹੈ।
Click to Follow Babushahi Facebook page →