ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਦੇ ਮਾਾਤਾ ਹਰਦੀਪ ਕੌਰ ਸੁਰਗਵਾਸ, ਪਿਛਲੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ
ਕੁਲਵਿੰਦਰ ਸਿੰਘ
ਅੰਮ੍ਰਿਤਸਰ 18 ਅਕਤੂਬਰ 2026- ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ ਸਰਦਾਰਨੀ ਹਰਦੀਪ ਕੌਰ ਅੱਜ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ । ਉਹ 94 ਵਰਿਆਂ ਦੇ ਸਨ । ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮਾਤਾ ਹਰਦੀਪ ਕੌਰ ਆਪਣੇ ਪਿੱਛੇ ਚਾਰ ਪੁੱਤਰ ਸ ਮੇਜਰ ਸਿੰਘ,ਨਿਸ਼ਾਨ ਸਿੰਘ, ਭਾਈ ਮੋਹਕਮ ਸਿੰਘ ਅਤੇ ਕਰਨਜੀਤ ਸਿੰਘ ਦੇ ਨਾਲ ਦੋ ਧੀਆ ਛੱਡ ਗਏ। ਸਿੱਖ ਸ਼ੰਘਰਸ਼ ਦੌਰਾਨ ਮਾਤਾ ਹਰਦੀਪ ਕੌਰ ਨੇ ਭਾਰੀ ਪੁਲੀਸ ਤਸ਼ੱਦਦ ਦਾ ਸਾਹਮਣਾ ਕੀਤਾ। ਉਨ੍ਹਾਂ ਦੇ ਪਤੀ ਜਗੀਰ ਸਿੰਘ, ਜਵਾਈ ਹਰਜਿੰਦਰ ਸਿੰਘ ਪੁਲੀਸ ਦੀਆ ਗੋਲੀਆਂ ਦਾ ਸ਼ਿਕਾਰ ਬਣੇ। ਉਹਨਾਂ ਦਾ ਅੰਤਿਮ ਸਸਕਾਰ ਸਥਾਨਕ ਚਾਟੀਵਿੰਡ ਗੇਟ ਸ਼ਮਸ਼ਾਨ ਘਾਟ ਵਿਖੇ ਗੁਰ ਮਰਿਯਾਦਾ ਮੁਤਾਬਿਕ ਕਰ ਦਿੱਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਨੇ ਉਨਾਂ ਦੀ ਅਰਦਾਸ ਕੀਤੀ। ਮਾਤਾ ਹਰਦੀਪ ਕੌਰ ਦੇ ਸਪੁੱਤਰਾਂ ਭਾਈ ਨਿਸ਼ਾਨ ਸਿੰਘ ਅਤੇ ਭਾਈ ਮੋਹਕਮ ਸਿੰਘ ਨੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ ਇਸ ਮੌਕੇ ਤੇ ਵੱਖ-ਵੱਖ ਧਾਰਮਿਕ ਰਾਜਨੀਤਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਭਾਈ ਮੋਹਕਮ ਸਿੰਘ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਤੇ ਸਰਬੱਤ ਖਾਲਸਾ ਦੁਆਰਾ ਨਾਮਜਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ , ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਦਮਦਮੀ ਟਕਸਾਲ ਮਹਿਤਾ ਦੇ ਮੁੱਖ ਬੁਲਾਰੇ ਭਾਈ ਸੁਖਦੇਵ ਸਿੰਘ, ਦਮਦਮੀ ਟਕਸਾਲ ਅਜਨਾਲਾ ਵੱਲੋਂ ਭਾਈ ਸੁਖਦੇਵ ਸਿੰਘ ਨਾਗੋਕੇ, ਅਕਾਲੀ ਦਲ ਪੁਨਰ ਸੁਰਜੀਤ ਦੇ ਸ਼ਹਿਰੀ ਜੱਥੇ ਦੇ ਪ੍ਰਧਾਨ ਸ ਮਨਿੰਦਰ ਸਿੰਘ ਧੁੰਨਾ, ਪੰਥਕ ਆਗੂ ਭਾਈ ਸਤਨਾਮ ਸਿੰਘ ਮਨਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਰਹੂਮ ਭਾਈ ਰਾਮ ਸਿੰਘ ਦੀ ਧਰਮ ਪਤਨੀ ਬੀਬੀ ਹਰਦੀਪ ਕੌਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬ ਪ੍ਰਚਾਰ ਦੇ ਮੁਖੀ ਮਨਜੀਤ ਸਿੰਘ ਭੋਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਇਸ ਮੌਕੇ ਤੇ ਹਾਜ਼ਰ ਸਨ। ਇਸ ਮੌਕੇ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਮਦਮੀ ਟਕਸਾਲ ਅਜਨਾਲਾ ਦੇ ਭਾਈ ਸੁਖਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਮਾਤਾ ਹਰਦੀਪ ਕੌਰ ਦਾ ਜੀਵਨ ਅੱਜ ਦੀਆਂ ਬੀਬੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਸਿੱਖ ਸੰਘਰਸ਼ ਦੌਰਾਨ ਜਦ ਪੁਲਿਸ ਭਾਈ ਮੋਹਕਮ ਸਿੰਘ ਨੂੰ ਹਿਰਾਸਤ ਵਿੱਚ ਲੈਣ ਲਈ ਛਾਪਾਮਾਰੀ ਕਰਦੀ ਸੀ ਤਾਂ ਮਾਤਾ ਹਰਦੀਪ ਕੌਰ ਜੀ ਪੂਰੀ ਦ੍ਰਿੜਤਾ ਨਾਲ ਪੁਲਿਸ ਦੇ ਅਧਿਕਾਰੀਆਂ ਦਾ ਮੁਕਾਬਲਾ ਕਰਦੇ ਸਨ। ਮਾਤਾ ਹਰਦੀਪ ਕੌਰ ਨੇ ਆਪਣੇ ਸਾਰੇ ਹੀ ਪਰਿਵਾਰ ਨੂੰ ਗੁਰਮਤਿ ਦੇ ਨਾਲ ਜੋੜੀ ਰੱਖਿਆ
- Download Babushahi App
-
-