ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ:- 13 ਅਕਤੂਬਰ 2025 : ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੀ ਹੋਈ ਮੌਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਜਜਬੇ ਨਾਲ ਲਬਰੇਜ਼, ਉੱਘੇ ਵਿਦਵਾਨ, ਰੱਬੀ ਰੂਹ ਭਾਈ ਰਾਮ ਸਿੰਘ ਕੁੱਝ ਦਿਨ ਸਰੀਰਕ ਤੌਰ ਤੇ ਬੀਮਾਰ ਰਹਿਣ ਕਾਰਨ ਅਕਾਲ ਚਲਾਣਾ ਕਰ ਗਏ ਹਨ ਜਿਸ ਕਰਕੇ ਸਿੱਖ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਭਾਈ ਰਾਮ ਸਿੰਘ ਦੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਹ ਨਿਮਰ ਅਤੇ ਨੇਕ ਦਿਲ ਇਨਸਾਨ ਹਨ ਉਨ੍ਹਾਂ ਨੂੰ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾ ਕੀਤੀ ਅਤੇ ਧਰਮ ਤੇ ਪ੍ਰਚਾਰ ਲਈ ਵੱਡੇ ਯੋਗਦਾਨ ਪਾਏ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਿਸ਼ ਕਰਨ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।