ਭਾਈ ਹਰਪਾਲ ਸਿੰਘ ਦੈਹਿੜੂ ਮਿਸਲ ਸਤਲੁਜ ਪਾਰਟੀ ਵਿੱਚ ਸ਼ਾਮਲ
ਖੰਨਾ 15 ਜੁਲਾਈ 2026-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ਼ਹੀਦ ਭਾਈ ਅਮਰਜੀਤ ਸਿੰਘ ਦੈਹਿੜੂ ਜੀ ਦੇ ਸਪੁੱਤਰ ਭਾਈ ਹਰਪਾਲ ਸਿੰਘ ਦੈਹਿੜੂ ਬੀਤੇ ਦਿਨੀਂ ਮਿਸਲ ਸਤਲੁਜ ਪਰਿਵਾਰ ਵਿੱਚ ਸ਼ਾਮਲ ਹੋਏ ਹਨ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਿਸਲ ਸਤਲੁਜ ਵੱਲੋਂ ਭਾਈ ਹਰਪਾਲ ਸਿੰਘ ਦੈਹਿੜੂ ਦਾ ਦਿਲੋਂ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਚੱਲ ਰਹੇ ਇਸ ਕਾਰਵਾਂ ਨੂੰ ਮਜ਼ਬੂਤ ਕਰਨ ਲਈ ਭਾਈ ਹਰਪਾਲ ਸਿੰਘ ਦਾ ਤਜਰਬਾ ਅਤੇ ਸਮਰਪਣ ਵਡਮੁੱਲਾ ਯੋਗਦਾਨ ਪਾਉਣਗੇ
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪੰਥਕ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਮਿਸਲ ਸਤਲੁਜ ਪਾਰਟੀ ਦੇ ਮਿਸ਼ਨ ਨਾਲ ਜੁੜ ਰਹੇ ਹਰ ਮੈਂਬਰ ਦਾ ਸਨਮਾਨ ਸੰਗਠਨ ਦੀ ਤਾਕਤ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਈ ਹਰਪਾਲ ਸਿੰਘ ਦੈਹਿੜੂ ਦੇ ਸ਼ਾਮਲ ਹੋਣ ਨਾਲ ਮਿਸਲ ਸਤਲੁਜ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਤੇ ਮਿਸਲ ਸਤਲੁਜ ਪਾਰਟੀ ਦੇ ਸੀਨੀਅਰ ਆਗੂ ਜਿਨ੍ਹਾਂ ਵਿੱਚ ਸਰਦਾਰ ਅਮਰਿੰਦਰ ਸਿੰਘ ਤੁੜ ਕੌਮੀ ਪ੍ਰਧਾਨ ਪੰਜਾਬ ਲਹਿਰ ਅਤੇ ਸਰਦਾਰ ਹਰਜੀਤ ਸਿੰਘ ਖਿਜਰਾਬਾਦ ਅਤੇ ਵੱਡੀ ਗਿਣਤੀ ਵਿਚ ਮਿਸਲ ਸਤਲੁਜ ਪਾਰਟੀ ਦੇ ਮੈਬਰ ਵੀ ਹਾਜ਼ਰ ਸਨ
- Download Babushahi App
-
-