ਭਾਜਪਾ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਕਾਮਨਾ
ਅਸ਼ੋਕ ਵਰਮਾ
ਬਠਿੰਡਾ, 17 ਸਤੰਬਰ 2026 : ਭਾਰਤੀ ਜਨਤਾ ਪਾਰਟੀ ਜਿ਼ਿਲ੍ਹਾ ਬਠਿੰਡਾ ਦਿਹਾਤੀ ਦੀ ਸਮੁੱਚੀ ਲੀਡਰਸ਼ਿਪ ਨੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਹਨਾਂ ਦੇ ਜਨਮ ਮੌਕੇ ਵਧਾਈ ਦਿੱਤੀ ਅਤੇ ਲੰਬੀ ਉਮਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਭਾਰਤ ਨੂੰ ਲੰਬੇ ਅਰਸੇ ਬਾਅਦ ਇੱਕ ਅਜਿਹਾ ਪ੍ਰਧਾਨ ਮੰਤਰੀ ਮਿਲਿਆ ਹੈ ਜਿਸ ਦੀ ਅਗਵਾਈ ਹੇਠ ਮੁਲਕ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਦੇਸ਼ ਨੂੰ ਕੌਮਾਂਤਰੀ ਪੱਧਰ ਤੇ ਇੱਕ ਵੱਖਰੀ ਪਹਿਚਾਣ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਯੋਜਨਾਵਾਂ ਦਾ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਕਰਕੇ ਦੇਸ਼ ਵਿੱਚ ਸਿੱਖ ਗੁਰੂਆਂ ਦੇ ਸਮਾਗਮ ਕਰਵਾਏ ਗਏ ਹਨ ਅਤੇ ਸਭ ਤੋਂ ਅਹਿਮ ਇਹ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲਣ ਵਿੱਚ ਉਹਨਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਮੌਕੇ ਸਾਬਕਾ ਜਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ, ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ, ਜਿਲ੍ਹਾ ਪ੍ਰਧਾਨ ਯੂਥ ਵਿੰਗ ਜਸਪ੍ਰੀਤ ਸਿੰਘ ਜੱਸਾ, ਗੁਰਤੇਜ ਸਿੰਘ ਰਾਣਾ ਫੂਲ ਜਰਨਲ ਸਕੱਤਰ , ਮੇਜਰ ਸਿੰਘ ਬਰਾੜ , ਕਾਕਾ ਢਪਾਲੀ ਗੁਰਜੀਤ ਸਿੰਘ ,ਗੋਰਾ ਦਿਉਣ, ਭਾਰਤ ਭੂਸ਼ਨ ਜੈਨ ਅਤੇ ਵਿਵੇਕ ਗਰਗ ਆਦਿ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
- Download Babushahi App
-
-