ਲੁਧਿਆਣਾ 'ਚ CM ਭਗਵੰਤ ਮਾਨ ਦੇ ਕਾਫਲੇ 'ਤੇ ਅੰਡੇ ਤੇ ਟਮਾਟਰ ਸੁੱਟੇ: ਭਾਜਪਾ ਆਗੂ ਰਵਨੀਤ ਬਿੱਟੂ ਪੁਲਿਸ ਹਿਰਾਸਤ 'ਚ
ਬਾਬੂਸ਼ਾਹੀ ਬਿਊਰੋ
ਲੁਧਿਆਣਾ, 19 ਸਤੰਬਰ, 2026 : ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੀ 2027 ਚੋਣ ਮੁਹਿੰਮ ਦੀ ਸ਼ੁਰੂਆਤ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਗੇਟ ਨੇੜੇ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ 'ਤੇ ਅੰਡੇ, ਟਮਾਟਰ ਅਤੇ ਸ਼ਰਾਬ ਦੀ ਬੋਤਲ ਲਹਿਰਾਉਂਦਿਆਂ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਬਿੱਟੂ ਨੂੰ ਹਿਰਾਸਤ ਵਿੱਚ ਲੈ ਲਿਆ।
- Download Babushahi App
-
-