ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀਆਂ
ਅਸ਼ੋਕ ਵਰਮਾ
ਬਠਿੰਡਾ , 28 ਸਤੰਬਰ 2026 : ਭਾਰਤੀ ਜਨਤਾ ਪਾਰਟੀ ਜ਼ਿਲਾ ਦਿਹਾਤੀ ਬਠਿੰਡਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਉਨਾਂ ਦੇ ਸਾਥੀਆਂ ਨੇ ਅੱਜ ਦੇਸ਼ ਦੇ ਮਹਾਨ ਸਪੂਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਭ ਸਥਾਨਿਕ ਆਰੀਆ ਸਮਾਜ ਚੌਂਕ ਵਿਖ਼ੇ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਇਸ ਮੌਕੇ ਲੱਡੂ ਵੀ ਵੰਡੇ। ਮਲੂਕਾ ਨੇ ਕਿਹਾ ਕਿ ਅੱਜ ਦੇਸ਼ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਦੀਆਂ ਕੁਰਬਾਨੀਆਂ ਕਰਕੇ ਹੀ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਚੜਦੀ ਉਮਰੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਕੀਮਤੀ ਜਾਨਾਂ ਹੱਸਦਿਆਂ ਹੱਸਦਿਆਂ ਕੁਰਬਾਨ ਕਰ ਦਿੱਤੀਆਂ ਜਿਸ ਦੀ ਇਤਿਹਾਸ ਵਿੱਚ ਕਿਧਰੇ ਵੀ ਮਿਸਾਲ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਹਰ ਨਾਗਰਿਕ ਖਾਸ ਤੌਰ ਤੇ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਉਹ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਉਨਾਂ ਸ਼ਹੀਦਾਂ ਦੇ ਬੁੱਤਾਂ ਲਾਗੇ ਸਫਾਈ ਨਾ ਹੋਣ ਦਾ ਮੁੱਦਾ ਵੀ ਉਠਾਇਆ ਅਤੇ ਬਠਿੰਡਾ ਪ੍ਰਸ਼ਾਸਨ ਨਾਲ ਨਰਾਜ਼ਗੀ ਵੀ ਜਤਾਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸ਼ਹੀਦਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਸ਼ਰਧਾਂਜਲੀਆਂ ਤੋਂ ਬਾਅਦ ਗੁਰਪ੍ਰੀਤ ਸਿੰਘ ਮਲੂਕਾ ਆਪਣੇ ਸਾਥੀਆਂ ਸਮੇਤ ਹੁਸੈਨੀਵਾਲਾ ਲਈ ਰਵਾਨਾ ਹੋਏ ਜਿੱਥੇ ਉਹ ਸ਼ਹੀਦਾਂ ਦੀ ਯਾਦਗਾਰ ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ।ਇਸ ਮੌਕੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਗੁਰਜੀਤ ਸਿੰਘ ਗੋਰਾ ਦਿਉਣ, ਮੰਡਲ ਪ੍ਰਧਾਨ ਸੁਖਮੰਦਰ ਸਿੰਘ ,ਪਿੰਟੂ ਜਲਾਲ ,ਨਵੀਂ ਮਾਨ ਗੁਰਜੀਵਨ ਸਿੰਘ ਜੰਡਾਵਾਲਾ, ਸੰਦੀਪ ਸਿੰਘ ਜੰਡਾਵਾਲਾ ,ਦੀਪਕ ਕੁਮਾਰ, ਮਹਿਕਦੀਪ ਸਿੰਘ, ਗਗਨਦੀਪ ਸਿੰਘ ,ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਜਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ।
- Download Babushahi App
-
-