ਭਾਜਪਾ ਦੇ ਰੰਗ 'ਚ ਰੰਗਿਆ ਹਲਕਾ ਡੇਰਾਬਸੀ; ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ 41 ਬੱਸਾਂ ਦਾ ਵੱਡਾ ਕਾਫਲਾ Amit Shah ਦੀ ਰੈਲੀ 'ਚ ਪੁੱਜਾ
ਨੌਜਵਾਨ ਆਗੂ ਹਰਦੀਪ ਸਿੰਘ ਵੀ ਰਹੇ ਮੌਜੂਦ
ਜ਼ੀਰਕਪੁਰ/ 14 ਮਾਰਚ (2026):
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਹਲਕਾ ਡੇਰਾਬੱਸੀ ਤੋਂ ਭਾਜਪਾ ਦੇ ਸੀਨੀਅਰ ਆਗੂ ਸ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਵਿੱਚ ਹਜ਼ਾਰਾਂ ਵਰਕਰਾਂ ਦਾ ਸੈਲਾਬ ਮੋਗਾ ਰੈਲੀ ਚ ਪੁੱਜਾ .
ਪਟਿਆਲਾ- ਜ਼ੀਰਕਪੁਰ ਰੋਡ 'ਤੇ 41 ਬੱਸਾਂ ਦੇ ਵੱਡੇ ਕਾਫਲੇ ਨੇ ਭਾਜਪਾ ਦੇ ਵਧਦੇ ਆਧਾਰ ਦਾ ਸਬੂਤ ਦਿੱਤਾ। ਇਸ ਮੌਕੇ ਨੌਜਵਾਨ ਭਾਜਪਾ ਆਗੂ ਹਰਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ ਜਿਨ੍ਹਾਂ ਨੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਿਆ।

ਕਾਫਲੇ ਨੂੰ ਰਵਾਨਾ ਕਰਦਿਆਂ ਸ ਗੁਰਦਰਸ਼ਨ ਸਿੰਘ ਸੈਣੀ ਨੇ ਸੂਬੇ ਦੀ ਮੌਜੂਦਾ 'ਆਪ' ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ। ਦਿਨ-ਦਿਹਾੜੇ ਹੋ ਰਹੀਆਂ ਗੈਂਗਵਾਰ ਦੀਆਂ ਵਾਰਦਾਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਸੂਬੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਤੇ ਅਕਾਲੀ ਦਲ ਵੀ ਸਿਰਫ ਆਪਣੇ ਹੀ ਰਾਗ ਅਲਾਪਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਅਮਨ-ਸ਼ਾਂਤੀ ਦੇ ਰਾਹ 'ਤੇ ਪਾ ਸਕਦੀ ਹੈ।
ਸ੍ਰੀ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਹਮੇਸ਼ਾ ਤਤਪਰ ਹੈ। 'ਵਿਕਸਿਤ ਭਾਰਤ' ਮੁਹਿੰਮ ਰਾਹੀਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਤੱਕ ਕੇਂਦਰੀ ਸਕੀਮਾਂ ਦਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਉਦਯੋਗਾਂ ਅਤੇ ਖੇਤੀਬਾੜੀ ਦੇ ਵਿਕਾਸ ਲਈ ਕੇਂਦਰੀ ਪ੍ਰੋਜੈਕਟਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ 'ਬਦਲਾਅ ਰੈਲੀ' ਦਾ ਨਾਮ ਦਿੰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਇਹ ਰੈਲੀ ਸਿਰਫ ਇੱਕ ਇਕੱਠ ਨਹੀਂ ਸਗੋਂ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਡੇਰਾਬੱਸੀ ਤੋਂ ਨਿਕਲਿਆ ਇਹ ਕਾਫਲਾ ਸਪੱਸ਼ਟ ਸੰਕੇਤ ਦੇ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸੱਤਾ ਦੀ ਚਾਬੀ ਭਾਜਪਾ ਕੋਲ ਹੋਵੇਗੀ।
.jpg)
ਇਸ ਮੌਕੇ ਨੌਜਵਾਨ ਆਗੂ ਹਰਦੀਪ ਸਿੰਘ ਨੇ ਕਿਹਾ ਕਿ ਹਲਕਾ ਡੇਰਾਬੱਸੀ ਦੇ ਨੌਜਵਾਨ ਪੰਜਾਬ ਦੇ ਵਿਕਾਸ ਲਈ ਭਾਜਪਾ ਦੀਆਂ ਨੀਤੀਆਂ 'ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਸੂਬੇ ਦੀ ਸਿਆਸਤ ਵਿੱਚ ਇੱਕ ਨਵੀਂ ਅਤੇ ਸਾਰਥਿਕ ਤਬਦੀਲੀ ਲੈ ਕੇ ਆਵੇਗੀ। 41 ਬੱਸਾਂ ਦੇ ਕਾਫਲੇ ਵਿੱਚ ਸ਼ਾਮਿਲ ਹਜ਼ਾਰਾਂ ਵਰਕਰਾਂ ਨੇ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਨਾਲ ਪੂਰਾ ਹਲਕਾ ਭਾਜਪਾ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।
Click to Follow Babushahi Facebook page →