ਭਾਜਪਾ ਬਠਿੰਡਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਤੇਲ ਕੀਮਤਾਂ ਘਟਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ
ਅਸ਼ੋਕ ਵਰਮਾ
ਬਠਿੰਡਾ, 27 ਮਾਰਚ 2026 :ਭਾਰਤੀ ਜਨਤਾ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸਰੂਪ ਚੰਦ ਸਿੰਗਲਾ ਨੇ ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਹੈ ਅਤੇ ਇਸ ਨਾਲ ਮਹਿੰਗਾਈ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਟ੍ਰਾਂਸਪੋਰਟ ਖਰਚੇ ਘਟਣਗੇ, ਜਿਸ ਨਾਲ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਵੀ ਘਟਣਗੇ। ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਹਮੇਸ਼ਾ ਲੋਕਾਂ ਦੇ ਹਿਤਾਂ ਨੂੰ ਪਹਿਲ ਦੇਂਦੇ ਹਨ ਅਤੇ ਇਹ ਫੈਸਲਾ ਵੀ ਉਸੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਗਰੀਬ, ਕਿਸਾਨ, ਵਪਾਰੀ ਅਤੇ ਮੱਧ ਵਰਗ ਨੂੰ ਸਿੱਧਾ ਲਾਭ ਮਿਲੇਗਾ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਹਮੇਸ਼ਾ ਲੋਕਾਂ ਦੇ ਹਿੱਤ ਵਿੱਚ ਕੰਮ ਕਰਦੀ ਹੈ।
Click to Follow Babushahi Facebook page →