ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਧੜੇ ਵੱਲੋਂ ਚੰਡੀਗੜ੍ਹ ਮੋਰਚੇ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ
ਅਸ਼ੋਕ ਵਰਮਾ
ਬਰਨਾਲਾ, 27 ਅਗਸਤ 2026 :ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਵਧਵੀਂ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਇਹ ਮੀਟਿੰਗ ਵਿਸੇਸ਼ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ 1 ਸਤੰਬਰ ਤੋਂ 7 ਸਤੰਬਰ ਤੱਕ ਇੱਕ ਹਫ਼ਤੇ ਦਾ ਮੋਰਚਾ ਲਾਉਣ ਸਬੰਧੀ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਵਿਸੇਸ਼ ਤੌਰ ਤੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਪਹੁੰਚੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਅਤੇ ਬੇਸਿਨ ਸਿਧਾਂਤ ਅਨੁਸਾਰ ਹੱਲ ਕਰਨ, ਧਾਰਾ 78,79,80 ਰੱਦ ਕਰਨ, ਭਾਰਤ-ਅਮਰੀਕਾ ਵਪਾਰ ਵਾਰਤਾ ਬੰਦ ਕਰਨ, ਕਿਸਾਨਾਂ-ਮਜਦੂਰਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ, ਸਾਰੀਆਂ ਫ਼ਸਲਾਂ ਤੇ ਐਮਐਸਪੀ ਦੇਣ ਅਤੇ ਖ੍ਰੀਦ ਦੀ ਗਰੰਟੀ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਵੀ ਉਭਾਰੀਆਂ ਜਾਣਗੀਆਂ।
ਇਸ ਮੌਕੇ ਮੋਰਚੇ ਵਿੱਚ ਆਪਣੇ ਜ਼ਿਲ੍ਹੇ ਦੀ ਜ਼ੋਰਦਾਰ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਗਈਆਂ। ਇਸ ਮੀਟਿੰਗ ਵਿੱਚ ਜਗਰਾਜ ਸਿੰਘ ਹਰਦਾਸਪੁਰਾ ਜ਼ਿਲ੍ਹਾ ਜਨਰਲ ਸਕੱਤਰ, ਹਰਮੰਡਲ ਸਿੰਘ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਸਤਨਾਮ ਸਿੰਘ ਜ਼ਿਲ੍ਹਾ ਖਜਾਨਚੀ, ਸਾਹਿਬ ਸਿੰਘ ਬਡਬਰ ਜ਼ਿਲ੍ਹਾ ਸਕੱਤਰ, ਬਾਬੂ ਸਿੰਘ ਖੁੱਡੀ ਕਲਾਂ ਬਲਾਕ ਪ੍ਰਧਾਨ ਬਰਨਾਲਾ, ਨਾਨਕ ਸਿੰਘ ਅਮਲਾ ਸਿੰਘ ਵਾਲਾ ਬਲਾਕ ਪ੍ਰਧਾਨ ਮਹਿਲ ਕਲਾਂ, ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ ਸ਼ਹਿਣਾ, ਕਾਲਾ ਜੈਦ, ਸਤਨਾਮ ਮੂੰਮ, ਰਣ ਸਿੰਘ ਉੱਪਲੀ, ਬਲਵੰਤ ਸਿੰਘ ਠੀਕਰੀਵਾਲ, ਕੁਲਵੰਤ ਸਿੰਘ ਹੰਢਿਆਇਆ, ਜਰਨੈਲ ਸਿੰਘ ਨੰਬਰਦਾਰ ਖੁੱਡੀ ਕਲਾਂ ਅਤੇ ਹੋਰ ਬਲਾਕ ਆਗੂ ਵੱਖ-ਵੱਖ ਇਕਾਈਆਂ ਦੇ ਪ੍ਰਧਾਨ ਅਤੇ ਮੈਂਬਰ ਹਾਜ਼ਰ ਹੋਏ।
- Download Babushahi App
-
-