ਭਾਰਤ ਚੋਣ ਕਮਿਸ਼ਨ ਨੇ ਸ੍ਰੀ ਹਰਗੋਬਿੰਦਪੁਰ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 15 ਸਤੰਬਰ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ (ਅ.ਜ.) ਲਈ ਕਮਿਸ਼ਨਰ, ਨਗਰ ਨਿਗਮ ਬਟਾਲਾ ਨੂੰ ਬਤੌਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਹਰਜਿੰਦਰ ਸਿੰਘ ਬੇਦੀ ਨੇ ਨੇ ਦੱਸਿਆ ਕਿ ਇਸ ਸਬੰਧੀ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਨੋਟੀਫ਼ਿਕੇਸ਼ਨ ਦੀ ਕਾਪੀ ਕਮਿਸ਼ਨਰ, ਨਗਰ ਨਿਗਮ ਬਟਾਲਾ ਨੂੰ ਭੇਜ ਕੇ ਲਿਖਿਆ ਹੈ ਕਿ ਉਹ ਆਪਣੇ ਦਫ਼ਤਰ ਵਿੱਚ ਤੁਰੰਤ ਇਲੈੱਕਸ਼ਨ ਸੈੱਲ ਸਥਾਪਿਤ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ/ਚੋਣਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਉਣ।