ਭਾਰਤ-ਅਮਰੀਕਾ ਐੱਫ.ਟੀ.ਏ. ਦੇ ਵਿਰੋਧ 'ਚ SKM ਵੱਲੋਂ ਘੁਲਾਲਾ ਟੋਲ ਪਲਾਜ਼ਾ 3 ਘੰਟੇ ਲਈ ਟੋਲ ਫ੍ਰੀ
ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ravinder singh/ ਬਾਬੂਸ਼ਾਹੀ ਬਿਊਰੋ
ਸਮਰਾਲਾ, 22 ਜੁਲਾਈ (2026): ਸੰਯੁਕਤ ਕਿਸਾਨ ਮੋਰਚਾ (SKM) ਦੇ ਸੂਬਾ ਵਿਆਪੀ ਸੱਦੇ 'ਤੇ ਸੋਮਵਾਰ ਨੂੰ ਸਮਰਾਲਾ ਨੇੜਲੇ ਘੁਲਾਲਾ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਅਤੇ ਕਿਸਾਨਾਂ ਦੀਆਂ ਹੋਰ ਲੰਬਿਤ ਮੰਗਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਟੋਲ ਮੁਕਤ ਰੱਖਿਆ।ਇਸ ਤਿੰਨ ਘੰਟੇ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਛੋਟੇ-ਵੱਡੇ ਸਾਰੇ ਵਾਹਨਾਂ ਨੂੰ ਬਿਨਾਂ ਕਿਸੇ ਫ਼ੀਸ ਦੇ ਲੰਘਾਇਆ ਗਿਆ। ਟੋਲ ਫ਼ਰੀ ਹੋਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਅਤੇ ਕਿਸਾਨਾਂ ਦੇ ਸ਼ਾਂਤਮਈ ਢੰਗ ਨਾਲ ਕੀਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਲਈ ਖ਼ਤਰਨਾਕ ਹੈ ਸਮਝੌਤਾ: ਕਿਸਾਨ ਆਗੂਟੋਲ ਪਲਾਜ਼ਾ 'ਤੇ ਦਿੱਤੇ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ:"ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ (FTA) ਦੇਸ਼ ਦੇ ਕਿਸਾਨਾਂ, ਖੇਤੀਬਾੜੀ ਸੈਕਟਰ ਅਤੇ ਪੇਂਡੂ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ। ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਵਿਦੇਸ਼ੀ ਖੇਤੀ ਉਤਪਾਦਾਂ ਦੀ ਦਰਾਮਦ (Import) ਵਧੇਗੀ, ਜਿਸ ਨਾਲ ਭਾਰਤੀ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦਾ ਵਾਜਬ ਮੁੱਲ ਨਹੀਂ ਮਿਲੇਗਾ।"
- Download Babushahi App
-
-