ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਸਾਬਕਾ DGP ਦਰਜ ਕਰਵਾਉਣਗੇ ਬਿਆਨ
ਚੰਡੀਗੜ੍ਹ, 27 ਜੂਨ 2025 : ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਇਸ ਕੇਸ ਦੀ ਜਾਂਚ ਵਿੱਚ ਹੁਣ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਸ਼ਾਮਿਲ ਹੋ ਰਹੇ ਹਨ। ਸਾਬਕਾ ਡੀਜੀਪੀ ਨੇ ਵਿਜੀਲੈਂਸ ਵਿਭਾਗ ਵਿੱਚ ਆਪਣੇ ਬਿਆਨ ਦਰਜ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ।
ਵਿਜੀਲੈਂਸ ਵਿਭਾਗ ਨੇ ਸਾਬਕਾ ਡੀਜੀਪੀ ਚਟੋਪਾਧਿਆਏ ਨੂੰ ਮਜੀਠੀਆ ਦੇ ਖ਼ਿਲਾਫ਼ ਚੱਲ ਰਹੀ ਜਾਂਚ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਸੀ। ਅੱਜ ਦੁਪਹਿਰ 2 ਵਜੇ ਉਹ ਚੰਡੀਗੜ੍ਹ ਦੇ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਵਿੱਚ ਵਿਜੀਲੈਂਸ ਅਧਿਕਾਰੀਆਂ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣਗੇ।
ਯਾਦ ਰਹੇ ਕਿ ਸਿਧਾਰਥ ਚਟੋਪਾਧਿਆਏ ਦੇ ਡੀਜੀਪੀ ਰਹਿੰਦੇ ਸਮੇਂ ਹੀ ਬਿਕਰਮ ਮਜੀਠੀਆ ਦੇ ਖ਼ਿਲਾਫ਼ ਡਰੱਗ ਮਾਮਲੇ ਦੀ ਜਾਂਚ ਸ਼ੁਰੂ ਹੋਈ ਸੀ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਡੀਜੀਪੀ ਚਟੋਪਾਧਿਆਏ ਮਜੀਠੀਆ ਦੇ ਡਰੱਗ ਕਾਰੋਬਾਰ ਨਾਲ ਲਿੰਕ ਬਾਰੇ ਕਈ ਅਹੰਮ ਖੁਲਾਸੇ ਕਰ ਸਕਦੇ ਹਨ।