← ਪਿਛੇ ਪਰਤੋ
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦਾ ਨਤੀਜਾ: ਪ੍ਰੋ. ਚੰਦੂਮਾਜਰਾ
ਚੰਡੀਗੜ 25 ਜੂਨ 2025
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ‘ਤੇ ਵਿਜੀਲੈਂਸ ਬਿਉਰੋ ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਕਰੜੀ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਮਜੀਠੀਆ ਦੀ ਇਹ ਗ੍ਰਿਫਤਾਰੀ ਸੂਬਾ ਸਰਕਾਰ ਦੀ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਆਪ ਵੱਲੋਂ ਸੂਬੇ ਦੀ ਪੁਲਿਸ ਅਤੇ ਵਿਜੀਲੈਂਸ ਬਿਉਰੋ ਨੂੰ ਆਪਣੇ ਰਾਜਸੀ ਵਿਰੋਧੀਆਂ ਲਈ ਵਰਤਣਾ ਭਵਿੱਖ ਵਿੱਚ ਕੰਡੇ ਬੀਜਣ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਦਿਆਂ ਆਪ ਦੀ ਨੁਕਤਾਚੀਨੀ ਕਰਨ ਵਾਲਿਆਂ ਦੀ ਸੰਘੀ ਘੁੱਟਣਾ ਲੋਕਤੰਤਰ ਕਦਰਾਂ ਕੀਮਤਾਂ ਦੇ ਵੀ ਖਿਲਾਫ਼ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਸਰਕਾਰ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਡਰਾਉਣ ਧਮਕਾਉਣ ਦੀ ਥਾਂ ਸੂਬੇ ਦੇ ਵਿਕਾਸ, ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵੱਲ ਧਿਆਨ ਦੇਵੇ।
Total Responses : 8