ਮਜੀਠੀਆ ਨੂੰ ਦਫਤਰ ਲੈ ਕੇ ਪਹੁੰਚੀ ਵਿਜੀਲੈਂਸ, ਪੁਲਿਸ ਛਾਉਣੀ ਬਣਿਆ ਮਜੀਠਾ
ਮਜੀਠਾ, 1 ਜੁਲਾਈ 2025 - ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਮਜੀਠਾ ਵਿਖੇ ਪਹੁੰਚ ਗਈ ਹੈ। ਅਕਾਲੀ ਆਗੂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਲਿਆਂਦਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ।