ਮਨਰੇਗਾ ਮਜ਼ਦੂਰਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕਰਨ ਰੈਲੀ ਦੀਆਂ ਤਿਆਰੀਆਂ ਮੁਕੰਮਲ
ਅਸ਼ੋਕ ਵਰਮਾ
ਬਠਿੰਡਾ, 9ਜਨਵਰੀ 2026: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਹਾਈ ਕਮਾਂਡ ਦੀਆਂ ਹਦਾਇਤਾਂ ਤੇ ਮਨਰੇਗਾ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੀ ਨਵੀਂ ਸਕੀਮ ਵਿਰੁੱਧ ਲਾਮਬੰਦ ਕਰਨ ਲਈ ਭੁੱਚੋ ਵਿਖੇ 11 ਜਨਵਰੀ ਨੂੰ ਕੀਤੀ ਜਾ ਰਹੀ ਰੈਲੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਜਿਲਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਨੇ ਦਿੰਦੇ ਹੋਏ ਦੱਸਿਆ ਕਿ ਲਹਿਰਾ ਬੇਗਾ ਦੀ ਵੱਡੀ ਅਨਾਜ ਮੰਡੀ ਵਿੱਚ ਕੀਤੀ ਜਾ ਰਹੀ ਰੈਲੀ ਕੇਂਦਰ ਸਰਕਾਰ ਦੀ ਮਜ਼ਦੂਰ ਵਿਰੋਧੀ ਸੋਚ ਦਾ ਪਰਦਾਫਾਸ਼ ਕਰੇਗੀ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ ਅਤੇ ਜ਼ਿਲ੍ਾ ਬਠਿੰਡਾ ਮਾਨਸਾ ਦੇ ਸਾਬਕਾ ਮੰਤਰੀ ਸਾਬਕਾ ਵਿਧਾਇਕ ਅਤੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੂੰ ਇਸ ਰੈਲੀ ਵਿੱਚ ਤਹਿ ਸਮੇਂ ਅਨੁਸਾਰ ਪਹੁੰਚਣ ਦੀ ਹਦਾਇਤ ਵੀ ਦਿੱਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਇਹ ਰੈਲੀ ਇਤਿਹਾਸਿਕ ਹੋਵੇਗੀ। ਪ੍ਰੈਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਵੱਲੋਂ ਦਿੱਤੀ ਗਈ।