ਮਲਕਪੁਰ ਦੇ ਸਾਬਕਾ ਸਰਪੰਚ ਨਿਰਮੈਲ ਸਿੰਘ ਨੇ ਸਾਥੀਆਂ ਸਮੇਤ 'ਆਪ' ਵਿੱਚ ਸ਼ਮੂਲੀਅਤ ਕੀਤੀ
ਮਲਕੀਤ ਸਿੰਘ ਮਲਕਪੁਰ
ਲਾਲੜੂ 3 ਅਗਸਤ 2026: ਹਲਕਾ ਡੇਰਾਬੱਸੀ ਦੇ ਸਿਆਸੀ ਤੌਰ 'ਤੇ ਅਹਿਮ ਪਿੰਡ ਮਲਕਪੁਰ ਦੇ ਸਾਬਕਾ ਸਰਪੰਚ ਨਿਰਮੈਲ ਸਿੰਘ ਆਪਣੇ ਸਮਰਥਕਾਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਿਰਮੈਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮਲਕਪੁਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਿਰਮੈਲ ਸਿੰਘ ਦੇ ਨਾਲ ਕੁਲਵੰਤ ਸਿੰਘ, ਬਚਿੱਤਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਸੁਖਦੀਪ ਸਿੰਘ, ਦਲਜੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਬੂਟਾ ਨੰਬਰਦਾਰ, ਹਰਦਿਆਲ ਸਿੰਘ, ਗੁਲਜ਼ਾਰ ਸਿੰਘ, ਜੀਵਨ ਸਿੰਘ, ਲਖਵਿੰਦਰ ਸਿੰਘ, ਮਨਿੰਦਰ ਸਿੰਘ, ਸਿੰਦਰ ਸਿੰਘ, ਸੰਜੂ, ਕਾਲਾ ਸਾਹਿਲ, ਸੁਭਾਸ਼ ਸ਼ਰਮਾ, ਮੋਨੀ ਸ਼ਰਮਾ, ਰਘਵੀਰ ਸਿੰਘ ਸਮੇਤ ਕਈ ਹੋਰ ਆਗੂ ਅਤੇ ਵਰਕਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਵਿਧਾਇਕ ਰੰਧਾਵਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਸਥਾਨ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਹੰਡੇਸਰਾ ਅਤੇ ਲਾਲੜੂ ਵਿੱਚ ਹਰ ਮਹੀਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਵਿਸ਼ੇਸ਼ ਦਰਬਾਰ ਲਾਏ ਜਾਣਗੇ, ਜਿੱਥੇ ਵੱਖ-ਵੱਖ ਮਹਿਕਮਿਆਂ ਨਾਲ ਸਬੰਧਿਤ ਸਰਕਾਰੀ ਕੰਮ ਇੱਕੋ ਛੱਤ ਹੇਠ ਨਿਬੇੜੇ ਜਾਣਗੇ।
ਇਸ ਮੌਕੇ ਨਿਰਮੈਲ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
- Download Babushahi App
-
-