← ਪਿਛੇ ਪਰਤੋ
ਮਲੇਰਕੋਟਲਾ : ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਧਾਰਾ 163 ਲਾਗੂ - ਜ਼ਿਲ੍ਹਾ ਮੈਜਿਸਟਰੇਟ • ਪ੍ਰੀਖਿਆ ਕੇਂਦਰ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਮਲੇਰਕੋਟਲਾ, 23 ਮਈ ਜ਼ਿਲਾ ਮੈਜਿਸਟਰੇਟ ਵਿਰਾਜ ਐਸ ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਠਵੀਂ ਸ਼੍ਰੇਣੀ ਮਈ/ਜੂਨ 2025 ਦੀਆਂ ਅਨੁਪੂਰਕ ਪ੍ਰੀਖਿਆਵਾਂ 29 ਮਈ ਤੋਂ 10 ਜੂਨ ਤੱਕ ਸਵੇਰੇ 11:00 ਵਜੇ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਉਹਨਾਂ ਵੱਲੋਂ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਵਿੱਚ 25 ਮਈ ਤੋਂ 10 ਜੂਨ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ- 006 ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦ ਲਗਾਈ ਗਈ ਹੈ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ।
Total Responses : 2097