ਮਾਨਸਾ ਦਾ ਅਗਨੀਵੀਰ ਲਵਪ੍ਰੀਤ ਸਿੰਘ ਕੁਪਵਾੜਾ ਵਿੱਚ ਸ਼ਹੀਦ
ਸੰਜੀਵ ਜਿੰਦਲ
ਮਾਨਸਾ, 23 ਜਨਵਰੀ 2025 : ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰ ਨੂੰ ਦਿਲੋਂ ਸਲਾਮ। ਇਸ ਮੁਸੀਬਤ ਦੀ ਘੜੀ ਵਿੱਚ, ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਅਨੁਸਾਰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਸਾਡੇ ਲਈ, ਸਾਡੇ ਸਿਪਾਹੀ ਸਾਡਾ ਮਾਣ ਹਨ।
Click to Follow Babushahi Facebook page →