ਮਾਨਸਾ ਪ੍ਰਸ਼ਾਸਨ ਨੇ ਵਪਾਰਕ ਸਿਲੰਡਰਾਂ ਦੀ ਸਪਲਾਈ ਲਈ ਜ਼ਿਲ੍ਹਾ ਪੱਧਰੀ ਕਮੇਟੀ ਬਣਾਈ
ਅਸ਼ੋਕ ਵਰਮਾ
ਮਾਨਸਾ, 19 ਮਾਰਚ 2026 :ਖਾੜੀ ਖੇਤਰ ਵਿੱਚ ਮੌਜੂਦਾ ਤਣਾਅ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਜਮ੍ਹਾਂਖੋਰੀ ਅਤੇ ਕਾਲਾਬਜ਼ਾਰੀ ਨੂੰ ਰੋਕਣ ਲਈ ਟੀਮਾਂ ਬਣਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਪਾਰਿਕ ਸਿਲੰਡਰਾਂ ਦੀ ਸਪਲਾਈ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ 7 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਐਸ.ਐਸ.ਪੀ. ਮਾਨਸਾ ਅਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਕਮੇਟੀ ਆਪਣੀ ਦੇਖ-ਰੇਖ ਹੇਠ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਬੰਧੀ ਨਿਗਰਾਨੀ ਰੱਖੇਗੀ, ਤਾਂ ਜੋ ਇਸ ਦੀ ਕਾਲਾਬਜ਼ਾਰੀ ਜਾਂ ਜਮ੍ਹਾਖੋਰੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀ (ਖਾਸ ਕਰਕੇ ਲੜਕੀਆਂ ਦੇ ਵਿਆਹ ਸਬੰਧੀ), ਸਿੱਖਿਆ ਸੰਸਥਾਵਾਂ ਅਤੇ ਹਸਪਤਾਲ ਵਿੱਚ ਨਿਰਵਿਘਨ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰੰਤਰ ਅਤੇ ਨਿਰਵਿਘਨ ਸਪਲਾਈ ਲਈਵੱਖ-ਵੱਖ ਖੇਤਰਾਂ ਵਾਇਜ਼ ਅਧਿਕਾਰੀਆਂ ਅਤੇ ਕਮਰਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਪਲਾਈ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਿੱਤੇ ਗਏ ਸੰਪਰਕ ਨੰਬਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਖੇਤਰ ਲਈ ਮੋਬਾਇਲ ਨੰਬਰ 95309-00033, 9465688592 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਭੀਖੀ ਖੇਤਰ ਲਈ 8427186655, 9815714597, ਬੁਢਲਾਡਾ ਲਈ 95011-03978, 8146800551, ਬਰੇਟਾ ਲਈ 90416-33791, 98785-47037, ਬੋਹਾ ਲਈ 94177-74789, 98786-02964, ਸਰਦੂਲਗੜ੍ਹ ਲਈ 90177-91089, 8146524435 ਅਤੇ ਝੁਨੀਰ ਲਈ 987128-83001, 70095-78068 'ਤੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਲੋਕਾਂ ਨੂੰ ਗੈਸ ਜਾਂ ਪੈਟਰੋਲ-ਡੀਜ਼ਲ ਦੀ ਕੋਈ ਕਮੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Click to Follow Babushahi Facebook page →