ਮਾਲੇਰਕੋਟਲਾ: 1076 ਹੈਲਪਲਾਈਨ ਨੂੰ ਮਿਲ ਰਿਹਾ ਹੈ, ਭਰਵਾਂ ਹੁੰਗਾਰਾ
* 412 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲੈਣ ਲਈ ਹੁਣ ਤੱਕ 2080 ਲੋਕਾਂ ਨੇ ਲਿਆ ਮੁਲਾਕਾਤ ਦਾ ਸਮਾਂ ,1676 ਸੇਵਾਵਾਂ ਦਾ ਲਿਆ ਲਾਭ
• ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਅਵਾਮ ਨੂੰ 1076 ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ
ਮਾਲੇਰਕੋਟਲਾ 27 ਜੂਨ 2025 - ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਉਨਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਲਈ “ਸਰਕਾਰ-ਤੁਹਾਡੇ ਦੁਆਰ’ਤਹਿਤ ਸ਼ੁਰੂ ਕੀਤੀ ਗਈ ਹੈਲਪਲਾਈਨ ਨੰਬਰ 1076 ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਜਿਸ ’ਤੇ ਕਾਲ ਕਰਕੇ 412 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲੈਣ ਲਈ ਕਰੀਬ 2080 ਲੋਕਾਂ ਨੇ ਮੁਲਾਕਾਤ ਦਾ ਸਮਾਂ ਤੈਅ ਕੀਤਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਜਿਲ੍ਹੇ ਦੀ ਅਵਾਮ ਨੂੰ ਜ਼ਿਲ੍ਹੇ ਦੀ ਅਵਾਮ ਨੂੰ 1076 ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ ਕਰਦਿਆ ਦੱਸਿਆ ਕਿ ਲੋਕਾਂ ਨੇ ਹੈਲਪਲਾਈਨ ਨੰਬਰ ’ਤੇ ਆਪਣੀ ਸਹੂਲਤ ਅਨੁਸਾਰ ਸਮਾਂ ਨਿਰਧਾਰਿਤ ਕਰਕੇ 86 ਫੀਂਸਦੀ ,ਕਰੀਬ 1676 ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆ ਕਰਵਾਇਆ ਜਾ ਚੁੱਕਿਆਂ ਹਨ । ਬਾਕੀ ਰਹਿੰਦੇ ਬਿਨੈਕਾਰਾਂ ਦੇ ਬਿਨੈਪੱਤਰ ਕਾਰਵਾਈ ਅਧੀਨ ਹਨ ਅਤੇ ਨਿਰਧਾਰਿਤ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ’ਚ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ ਸਕੀਮ ਤਹਿਤ 412 ਤਰ੍ਹਾਂ ਦੀਆਂ ਸੇਵਾਵਾਂ ਡੋਰ ਸਟੈੱਪ ਡਲਿਵਰੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਕਰਵਾਈਆ ਜਾ ਰਹੀਆਂ ਹਨ । ਉਨ੍ਹਾਂ ਸਬੰਧਤ ਨੁਮਾਇੰਦਿਆ ਨੂੰ ਹਦਾਇਤ ਕੀਤੀ ਕਿ ਹੈਲਪਲਾਈਨ ਰਾਹੀਂ ਮੁਹੱਈਆ ਕਰਵਾਈਆਂ ਗਈਆਂ ਸੇਵਾਵਾਂ ਭਾਵੇਂ ਸ਼ਲਾਘਾ ਯੋਗ ਹਨ ਪਰ ਇਸ ਟੀਚੇ ਨੂੰ 100 ਫੀਸਦੀ ਹਾਸਿਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੈਲਪਲਾਈਨ ਰਾਹੀਂ ਸੇਵਾਵਾਂ ਹਾਸਿਲ ਕਰਨ ਵਾਲੇ ਬਿਨੈਕਾਰ ਦੀ ਸੰਤੁਸ਼ਟੀ ,ਮਿਲਣ ਦਾ ਸਮਾਂ ਨਿਰਧਾਰਿਤ ਕਰਨ ਅਤੇ ਸੇਵਾ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਮਜਬੂਤ ਬਣਾਇਆ ਜਾਵੇ ।
ਹੈਲਪਲਾਈਨ ਪ੍ਰੀਕ੍ਰਿਆ ਬਾਰੇ ਜ਼ਿਲ੍ਹਾ ਆਈ.ਟੀ ਮੈਨੇਜਰ ਮੋਨਿਕਾ ਸਿੰਗਲਾ ਦੱਸਦਿਆ ਕਿਹਾ ਕਿ ਜ਼ਿਲ੍ਹਾ ਵਾਸੀ 1076 ਹੈਲਪਲਾਈਨ ’ਤੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਨਿਰਧਾਰਿਤ ਕਰ ਸਕਦੇ ਹਨ। ਨਾਗਰਿਕਾਂ ਨੂੰ ਲੋੜੀਂਦੀ ਸੇਵਾ ਸਬੰਧੀ ਲੋੜੀਂਦੇ ਦਸਤਾਵੇਜਾਂ, ਫੀਸ ਆਦਿ ਬਾਰੇ ਸੂਚਿਤ ਕੀਤਾ ਜਾਂਦਾ ਹੈ। ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਲੋੜੀਂਦੇ ਦਸਤਾਵੇਜਾਂ ਅਤੇ ਮਿਲਣ ਦੇ ਸਮੇਂ ਤੇ ਦਿਨ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੇਵਾ ਸਹਾਇਕ ਵਲੋਂ ਫੀਸ ਲੈਣ ਉਪਰੰਤ ਰਸੀਦ ਦਿੱਤੀ ਜਾਵੇਗੀ ਜਿਸ ’ਤੇ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਕੋਈ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ), ਵਿਰਾਸਤ ਜਾਂ ਰਜਿਸਟਰੀ ਇੰਤਕਾਲ, ਜਮ੍ਹਾਬੰਦੀ 'ਚ ਦਰੁਸਤੀ ਜਾਂ ਰਪਟ ਦਰਜ, ਸਕ੍ਰਿਪਸ਼ਨ ਬੇਨਤੀ (ਤਬਦੀਲੀ ਮੈਸੇਜ ਰਾਹੀਂ ਜਾਣੂ ਹੋਣ ਲਈ), ਡਿਜੀਟਲ ਫ਼ਰਦ ਜਮ੍ਹਾਬੰਦੀ ਘਰ ਬੈਠੇ ਹਾਸ਼ਲ ਕਰਨ ਲਈ ਟੋਲ ਫ੍ਰੀ ਨੰਬਰ 1076 'ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।