ਮਿਸਲ ਸਤਲੁਜ ਵੱਲੋਂ ਪਟਿਆਲਾ ਵਿਖੇ ਮੁਫ਼ਤ ਮੈਡੀਕਲ ਕੈਂਪ 18 ਜੂਨ ਨੂੰ: ਮਨਜੀਤ ਸਿੰਘ ਚਾਹਲ
ਬਾਬੂਸ਼ਾਹੀ ਬਿਊਰੋ
ਪਟਿਆਲਾ 16 ਜੂਨ, ਲੋਕ ਭਲਾਈ ਅਤੇ ਸਮਾਜਿਕ ਸੇਵਾ ਨੂੰ ਅੱਗੇ ਵਧਾਉਂਦਿਆਂ ਮਿਸਲ ਸਤਲੁਜ ਜਥੇਬੰਦੀ ਵੱਲੋਂ 18 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ, ਆਨੰਦ ਨਗਰ ਬੀ, ਪਟਿਆਲਾ ਵਿਖੇ ਇੱਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਮੰਤਵ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਤੱਕ ਸਿਹਤ ਸੇਵਾਵਾਂ ਦੇਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਲ ਸਤਲੁਜ ਜਥੇਬੰਦੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦੀਆਂ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ, ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਸਰਦਾਰ ਚਾਹਲ ਨੇ ਆਨੰਦ ਨਗਰ ਬੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੁਫ਼ਤ ਮੈਡੀਕਲ ਕੈਂਪ ਵਿੱਚ ਪਹੁੰਚਣ, ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਉਪਲਬਧ ਸਿਹਤ ਸਹੂਲਤਾਂ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੰਤਵ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਹੈ।
- Download Babushahi App
-
-