ਮੁਕਤਸਰ ਪੁਲਿਸ ਵੱਲੋਂ ਦੋ ਕਿਲੋ ਤੋਂ ਵੱਧ ਅਫੀਮ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ
ਅਸ਼ੋਕ ਵਰਮਾ
ਸ਼੍ਰੀ ਮੁਕਤਸਰ ਸਾਹਿਬ, 13 ਮਾਰਚ 2026 : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਕਿੱਲਿਆਂਵਾਲੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਦੋ ਕਿਲੋ ਤੋਂ ਵੱਧ ਅਫੀਮ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਨਸ਼ਾ ਤਸਕਰ ਦੀ ਪਛਾਣ ਨਾਨਾ ਲਾਲ ਪੁੱਤਰ ਲਾਲੂ ਰਾਮ ਵਾਸੀ ਨੰਦਬਈ ਤਹਿਸੀਲ ਬੇਗੂ ਜ਼ਿਲ੍ਹਾ ਚਿਤੌੜਗੜ੍ਹ (ਰਾਜਸਥਾਨ) ਵਜੋਂ ਕੀਤੀ ਗਈ ਹੈ। ਡੀਐਸਪੀ ਲੰਬੀ ਹਰਬੰਸ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਥਾਣਾ ਕਿੱਲਿਆਂਵਾਲੀ ਦੇ ਮੁੱਖ ਥਾਣਾ ਅਫਸਰ ਸਬ ਇੰਸਪੈਕਟਰ ਜਗਸੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੂੰ ਇਹ ਸਫਲਤਾ ਮਿਲੀ ਹੈ।
ਮੁਕਤਸਰ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਥਾਣਿਆਂ ਕਿਲਿਆਂਵਾਲੀ ਦੀ ਪੁਲਿਸ ਪਾਰਟੀ ਨੂੰ ਪਿੰਡ ਕਿਲਿਆਂਵਾਲੀ ਤੋਂ ਪਿੰਡ ਵੜਿੰਗ ਖੇੜਾ ਜਾ ਰਹੇ ਸੀ ਰਸਤੇ ਵਿੱਚ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਇਸ ਦੌਰਾਨ ਉਸ ਕੋਲੋਂ 2 ਕਿਲੋ 605 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮ ਖਿਲਾਫ ਖ਼ਿਲਾਫ਼ ਆਰਜੀ ਥਾਣਾ ਕਿੱਲਿਆਂਵਾਲੀ ਵਿੱਚ ਮੁਕਦਮਾ ਨੰਬਰ 73 ਅ/ਧ 18B/61/85 NDPS Act ਤਹਿਤ ਥਾਣਾ ਲੰਬੀ ਵਿਖੇ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ।ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਅਤੇ ਨਸ਼ਿਆਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ।
Click to Follow Babushahi Facebook page →