ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ 'ਚ ਹੋਈ ਅਹਿਮ ਸੁਣਵਾਈ, ਕੱਲ੍ਹ (14 ਜੁਲਾਈ) ਆ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ, 13 ਜੁਲਾਈ 2026- ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 18% ਪੈਂਡਿੰਗ ਮਹਿੰਗਾਈ ਭੱਤੇ (DA) ਨੂੰ ਲੈ ਕੇ ਅੱਜ ਅਹਿਮ ਸੁਣਵਾਈ ਹੋਈ। ਮੁਲਾਜ਼ਮਾਂ ਦੇ ਹੱਕਾਂ ਨਾਲ ਜੁੜੇ ਇਸ ਵੱਡੇ ਕੇਸ 'ਤੇ ਅੱਜ ਚੀਫ਼ ਜਸਟਿਸ (Hon'ble Chief Justice) ਦੀ ਅਦਾਲਤ ਵਿੱਚ ਬਹਿਸ ਹੋਈ, ਜਿਸ ਤੋਂ ਬਾਅਦ ਹਾਈਕੋਰਟ ਨੇ ਅਗਲੀ ਸੁਣਵਾਈ ਲਈ ਕੱਲ੍ਹ ਯਾਨੀ 14 ਜੁਲਾਈ 2026 ਦੀ ਤਾਰੀਖ਼ ਨਿਸਚਿਤ ਕਰ ਦਿੱਤੀ ਹੈ। ਅਦਾਲਤੀ ਕਾਰਵਾਈ ਨੂੰ ਦੇਖਦੇ ਹੋਏ ਉਮੀਦ ਜਤਾਈ ਜਾ ਰਹੀ ਹੈ ਕਿ ਕੱਲ੍ਹ ਮੁਲਾਜ਼ਮਾਂ ਦੇ ਹੱਕ ਵਿੱਚ ਕੋਈ ਵੱਡਾ ਫੈਸਲਾ ਆ ਸਕਦਾ ਹੈ।
ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਬੀਤੀ 8 ਅਪ੍ਰੈਲ 2026 ਨੂੰ ਮੁਲਾਜ਼ਮਾਂ ਨੂੰ 18% ਪੈਂਡਿੰਗ ਡੀਏ ਦੇਣ ਦੇ ਹੁਕਮ ਜਾਰੀ ਕੀਤੇ ਸਨ। ਪਰ ਪੰਜਾਬ ਸਰਕਾਰ ਅਤੇ ਪਾਵਰਕੌਮ (PSPCL) ਵੱਲੋਂ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿੱਚ ਦੋ ਐਲ.ਪੀ.ਏ. (LPA No 1249 & 1437 of 2026 - State of Pb vs Nirmal Singh Dhanoa) ਦਾਇਰ ਕੀਤੀਆਂ ਗਈਆਂ ਸਨ, ਜਿਸ ਦੀ ਸੁਣਵਾਈ ਅੱਜ ਹੋਈ।
ਅੱਜ ਦੀ ਸੁਣਵਾਈ ਦੌਰਾਨ PSPCL ਵੱਲੋਂ ਅਦਾਲਤ ਵਿੱਚ ਇੱਕ ਨਵਾਂ ਹਲਫ਼ਨਾਮਾ (Affidavit) ਦਾਇਰ ਕੀਤਾ ਗਿਆ। ਜੱਜ ਨੇ ਇਸ ਹਲਫ਼ਨਾਮੇ ਦਾ ਨੋਟਿਸ ਲੈਂਦਿਆਂ ਪਟੀਸ਼ਨਰ (ਮੁਲਾਜ਼ਮਾਂ) ਦੇ ਵਕੀਲ ਨੂੰ ਇਸ ਦਾ ਜਵਾਬ ਦੇਣ ਲਈ ਕਿਹਾ ਹੈ। ਹਾਈਕੋਰਟ ਵੱਲੋਂ ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਅਗਲੀ ਮਿਤੀ 14 ਜੁਲਾਈ 2026 ਨਿਸਚਿਤ ਕੀਤੀ ਗਈ ਹੈ।
- Download Babushahi App
-
-