ਮੁਲਾਜ਼ਮ ਆਗੂਆਂ ਨਾਲ CM Mann ਦੀ ਮੀਟਿੰਗ ਅੱਜ 18 ਸਤੰਬਰ ਨੂੰ
ਚੰਡੀਗੜ੍ਹ, 18 ਸਤੰਬਰ 2026: ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਸਮੇਤ ਤਿੰਨ ਕੈਬਨਿਟ ਮੰਤਰੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਇਸ ਮੀਟਿੰਗ ਵਿੱਚ ਬਾਰਾਂ ਮੁਲਾਜ਼ਮ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਪਹਿਲਾਂ ਹੀ ਮੀਟਿੰਗ ਲਈ ਸੱਦਾ ਭੇਜ ਚੁੱਕਾ ਹੈ। ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ।
- Download Babushahi App
-
-