ਮੁੱਖ ਮੰਤਰੀ ਰਸੋਈ ਯੋਜਨਾ: ਮੇਅਰ ਪਦਮਜੀਤ ਸਿੰਘ ਮਹਿਤਾ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਮੁਫ਼ਤ ਰਾਸ਼ਨ ਕਿੱਟਾਂ
ਅਸ਼ੋਕ ਵਰਮਾ
ਬਠਿੰਡਾ, 10 ਜੁਲਾਈ 2026 : ਸਮਾਜ ਦੇ ਆਖ਼ਰੀ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਮੰਤਵ ਨਾਲ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਲਗਾਤਾਰ ਜ਼ਮੀਨੀ ਪੱਧਰ ’ਤੇ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਕੜੀ ਤਹਿਤ ਅੱਜ ਮੇਅਰ ਸ੍ਰੀ ਮਹਿਤਾ ਨੇ ਕੌਂਸਲਰ ਸ੍ਵੀ ਰਤਨ ਰਾਹੀ ਦੇ ਵਾਰਡ ਨੰਬਰ 48 ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਰਸੋਈ ਯੋਜਨਾ’ ਅਧੀਨ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਵਾਰਡ ਨੰਬਰ 24 ਦੇ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ, ਵਾਰਡ ਨੰਬਰ 48 ਦੇ ਕੌਂਸਲਰ ਸ੍ਰੀ ਰਤਨ ਰਾਹੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ੍ਰੀ ਸੁਰਜੀਤ ਸਿੰਘ ਨਾਗੀ, ਵਾਰਡ ਨੰਬਰ 44 ਦੇ ਕੌਂਸਲਰ ਸ੍ਰੀ ਬਲਵਿੰਦਰ ਸਿੰਘ ਬਿੰਦਰ, ਵਾਰਡ ਨੰਬਰ 40 ਦੇ ਕੌਂਸਲਰ ਸ੍ਰੀ ਸੰਜੀਵ ਕੁਮਾਰ ਸੋਨੀ ਪ੍ਰਧਾਨ, ਸ੍ਰੀ ਖੁਸ਼ਹਾਲ ਸਿੰਘ, ਸ੍ਰੀ ਦੀਪਕ ਬਹਿਣੀਵਾਲ, ਸ੍ਰੀ ਪੰਕਜ ਸ਼ਰਮਾ, ਸ੍ਰੀ ਯਾਦਵਿੰਦਰ ਸਿੰਘ ਮਾਨ, ਸਬੰਧਤ ਡਿਪੂ ਹੋਲਡਰ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਸੰਕਲਪ ਹੈ ਕਿ ਸੂਬੇ ਦਾ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਰਹੇ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਰਸੋਈ ਯੋਜਨਾ’ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਰਾਹਤ ਦਾ ਇੱਕ ਮਜ਼ਬੂਤ ਸਹਾਰਾ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਸੇਵਾ ਅਤੇ ਲੋਕ ਭਲਾਈ ਨੂੰ ਪ੍ਵਮੁੱਖ ਤਰਜੀਹ ਦਿੰਦਿਆਂ ਹਰ ਯੋਗ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਬਠਿੰਡਾ ਨੂੰ ਸਾਫ਼-ਸੁਥਰਾ, ਵਿਕਸਤ ਅਤੇ ਲੋਕ-ਪੱਖੀ ਸ਼ਹਿਰ ਬਣਾਉਣਾ ਹੈ, ਜਿੱਥੇ ਹਰ ਨਾਗਰਿਕ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।
- Download Babushahi App
-
-