ਮੋਹਾਲੀ ਦੇ ਸਕੂਲ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ; ਪਿਛਲੇ ਤਿੰਨ ਮਹੀਨਿਆਂ 'ਚ ਤੀਜੀ ਵਾਰ ਆਈ ਈਮੇਲ
Ravi Jakhu
ਮੋਹਾਲੀ, 21 ਸਤੰਬਰ, 2026 — ਮੋਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪਿਛਲੇ ਤਿੰਨ ਮਹੀਨਿਆਂ ਦੌਰਾਨ ਸਕੂਲ ਪ੍ਰਬੰਧਕਾਂ ਨੂੰ ਇਹ ਤੀਜੀ ਵਾਰ ਬੰਬ ਦੀ ਧਮਕੀ ਵਾਲੀ ਈਮੇਲ ਆਈ ਹੈ, ਜਿਸ ਨਾਲ ਇਲਾਕੇ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਜਾਣ।
- Download Babushahi App
-
-