ਮੋਹਿੰਦਰ ਭਗਤ ਨੇ ਕੀਤੇ 8 ਬਲਾਕ ਪ੍ਰਧਾਨ ਨਿਯੁਕਤ: ਕਿਹਾ, ਆਮ ਲੋਕਾਂ ਨੂੰ ਕੰਮ ਕਰਵਾਉਣ ਵਿੱਚ ਹੋਏਗੀ ਸੁਵਿਧਾ
ਜਲੰਧਰ, 6 ਮਈ 2025 - ਆਮ ਆਦਮੀ ਪਾਰਟੀ ਜਲੰਧਰ ਵੈਸਟ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 8 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ।
ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨਾਲ ਉਚਿਤ ਤਾਲਮੇਲ ਬਣਾਉਣ ਦੀ ਪ੍ਰਕਿਰਿਆ ਵੀ ਪਾਰਟੀ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਿਸੇ ਵੀ ਕੰਮ ਲਈ ਵਿਧਾਇਕ ਦੇ ਦਫਤਰ ਆਉਣ ਦੀ ਲੋੜ ਨਹੀਂ ਪਵੇਗੀ ਅਤੇ ਲੋਕਾਂ ਦੇ ਕੰਮ ਬਿਨਾਂ ਦੇਰੀ ਦੇ ਹੋਣਗੇ। ਇਸ ਨਾਲ ਆਮ ਆਦਮੀ ਪਾਰਟੀ ਦੀ ਛਵੀ ਲੋਕਾਂ ਵਿੱਚ ਚੰਗੀ ਬਣੇਗੀ ਅਤੇ ਲੋਕਾਂ ਨੂੰ ਕੋਈ ਸ਼ਿਕਾਇਤ ਕਰਨ ਦਾ ਮੌਕਾ ਨਹੀਂ ਮਿਲੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਧੀਆ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਦਾ ਨਤੀਜਾ ਹੈ ਕਿ ਅੱਜ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਪਰੇਸ਼ਾਨੀ ਨਹੀਂ ਝੱਲਣੀ ਪੈਂਦੀ।
ਉਨ੍ਹਾਂ ਨੇ ਆਸ ਜਤਾਈ ਕਿ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਨਗੇ।
ਇਸ ਮੌਕੇ ਨਵ-ਨਿਯੁਕਤ ਬਲਾਕ ਪ੍ਰਧਾਨ ਗੁਰਨਾਮ ਸਿੰਘ, ਗੌਰਵ ਜੋਸ਼ੀ, ਅਮਿਤ ਸੁਮਨ, ਰਾਕੇਸ਼ ਰਾਣਾ, ਨਵੀਨ ਜੋਸ਼ੀ, ਵਰੁਣ ਸੱਜਣ, ਹਿਮਾਂਸ਼ੂ ਸਭਰਵਾਲ, ਬਲਬੀਰ ਸਿੰਘ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।