ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਸੰਗੋਵਾਲ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮਿਲਣੀਆਂ ਦਾ ਆਯੋਜਨ
ਪਿੰਡਾਂ ਬੂਲ, ਰੁੜਕਾ, ਬੁਟਾਹਰੀ, ਪੋਹੀੜ, ਖੇੜਾ ਤੇ ਲਹਿਰਾ 'ਚ ਲੋਕਾਂ ਨਾਲ ਕੀਤੀ ਗੱਲਬਾਤ
ਸੁਖਮਿੰਦਰ ਭੰਗੂ
ਲੁਧਿਆਣਾ, 02 ਜੂਨ 2025 ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮਿਲਣੀਆਂ ਕੀਤੀਆਂ ਜਿਨ੍ਹਾਂ ਵਿੱਚ ਬੂਲ, ਰੁੜਕਾ, ਬੁਟਾਹਰੀ, ਪੋਹੀੜ, ਖੇੜਾ, ਲਹਿਰਾ ਸ਼ਾਮਲ ਸਨ।
ਮੀਟਿੰਗਾਂ ਦੌਰਾਨ ਉਨ੍ਹਾਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾਉਣ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ।
ਵਿਧਾਇਕ ਸੰਗੋਵਾਲ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕਰਨ ਲਈ ਸਰਕਾਰ ਦੀ ਹਮਲਾਵਰ ਮੁਹਿੰਮ 'ਤੇ ਚਾਨਣਾ ਪਾਇਆ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਨੂੰ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਸਫਲਾ ਕੀਤਾ ਜਾ ਸਕਦਾ ਹੈ।
ਉਨ੍ਹਾ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰ ਦਿੱਤਾ ਹੈ ਜਿਸਦੇ ਤਹਿਤ ਵੱਡੇ ਪੱਧਰ 'ਤੇ ਨਸ਼ਿਆਂ ਦੀਆਂ ਖੇਪਾਂ ਬਰਾਮਦ ਕਰਕੇ ਤਸਕਰਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ।