ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ "ਪਿੰਡਾਂ ਦੇ ਪਹਿਰੇਦਾਰ" ਪ੍ਰੋਗਰਾਮ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 10 ਜਨਵਰੀ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਦੀ ਸ਼ੁਰੂਆਤ ਅੱਜ ਬਠਿੰਡਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹੋਈ। ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਭੋਖੜਾ ਜਿਲ੍ਹਾ ਮੀਡੀਆ ਇੰਚਾਰਜ ਬਠਿੰਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿਛਲੇ ਸਾਲ ਮਾਰਚ 2025 ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਪੂਰੇ ਪੰਜਾਬ ਵਿੱਚੋਂ ਇਸ ਮੁਹਿੰਮ ਨੂੰ ਬਹੁਤ ਸਹਿਯੋਗ ਮਿਲਿਆ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਘੁਣ ਵਾਂਗ ਖਾ ਰਹੀ ਸੀ । ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੁਆਰਾ ਬੀਤੀ 7 ਜਨਵਰੀ ਨੂੰ ਜਲੰਧਰ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ "ਪਿੰਡਾਂ ਦੇ ਪਹਿਰੇਦਾਰ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ।
ਉਹਨਾਂ ਦੱਸਿਆ ਕਿ ਪਿੰਡਾਂ ਦੇ ਪਹਿਰੇਦਾਰ ਪ੍ਰੋਗ੍ਰਾਮ ਦੀ ਸ਼ੁਰੂਆਤ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਪਿੰਡਾਂ ਦੇ ਪਹਿਰੇਦਾਰ ਬਣਨ ਲਈ ਇੱਕ ਨੰਬਰ 9899100002 ਵੀ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਬਣਨ ਲਈ ਅਤੇ ਇਸ ਪ੍ਰੋਗ੍ਰਾਮ ਨਾਲ ਜੁੜਨ ਲਈ ਇਸ ਨੰਬਰ ਤੇ ਮਿਸਡ ਕਾਲ ਕਰ ਸਕਦੇ ਹਨ।
ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਭੋਖੜਾ ਨੇ ਦੱਸਿਆ ਕਿ ਇਸ ਪਰੋਗਰਾਮ ਵਿੱਚ ਪਿੰਡਾਂ ,ਸ਼ੈਹਰਾਂ, ਗਲੀ ਮੁਹੱਲਿਆਂ ਵਿੱਚ ਪਿਛਲੇ ਸਮੇਂ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਪਿੰਡ/ ਵਾਰਡ ਕਮੇਟੀਆਂ ਬਣਾਈਆਂ ਗਈਆਂ ਸਨ ਉਹ ਕਮੇਟੀਆਂ ਆਪਣੇ ਪਿੰਡ, ਸ਼ਹਿਰ, ਗਲੀ ਮੁਹੱਲੇ ਵਿੱਚ ਇੱਕ ਪੈਦਲ ਮਾਰਚ ਕਰਨਗੀਆਂ ਅਤੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਲੋਕਾਂ ਤੱਕ ਲੈਕੇ ਜਾਣਗੀਆਂ।