ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਨੇ ਵਿਕਾਸ ਦੇ ਹਰ ਖੇਤਰ ਵਿੱਚ ਬਣਾਈ ਨਵੀਂ ਪਹਿਚਾਣ- ਹਿਤੇਸ਼ ਮਹਾਜਨ
ਰੋਹਿਤ ਗੁਪਤਾ
ਗੁਰਦਾਸਪੁਰ, 6 ਅਗਸਤ
ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ, ਲੋਕ ਭਲਾਈ ਪ੍ਰਤੀ ਵਚਨਬੱਧਤਾ ਅਤੇ ਨਿਰੰਤਰ ਯਤਨਾਂ ਸਦਕਾ ਗੁਰਦਾਸਪੁਰ ਨੇ ਵਿਕਾਸ ਦੇ ਹਰ ਖੇਤਰ ਵਿੱਚ ਇੱਕ ਨਵੀਂ ਪਹਿਚਾਣ ਬਣਾਈ ਹੈ।
ਹਿਤੇਸ਼ ਮਹਾਜਨ ਨੇ ਕਿਹਾ ਕਿ ਰਮਨ ਬਹਿਲ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸੜਕਾਂ, ਬਿਜਲੀ, ਸੀਵਰੇਜ, ਮੰਡੀ ਵਿਕਾਸ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਹੋਰ ਜਨਹਿੱਤ ਦੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਗੁਰਦਾਸਪੁਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਗੁਰਦਾਸਪੁਰ ਦੇ ਲੋਕ ਵਿਕਾਸਮੁਖੀ ਸੋਚ ਅਤੇ ਪਾਰਦਰਸ਼ੀ ਕਾਰਜਸ਼ੈਲੀ ਕਾਰਨ ਰਮਨ ਬਹਿਲ ’ਤੇ ਪੂਰਾ ਭਰੋਸਾ ਪ੍ਰਗਟ ਕਰ ਰਹੇ ਹਨ। ਵਪਾਰਕ ਵਰਗ, ਸਮਾਜਿਕ ਸੰਸਥਾਵਾਂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਉਨ੍ਹਾਂ ਦੇ ਵਿਕਾਸ ਕਾਰਜਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਰਮਨ ਬਹਿਲ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਸਬਜ਼ੀ ਮੰਡੀ ਗੁਰਦਾਸਪੁਰ ਦੇ ਵਿਕਾਸ ਲਈ ਕਰੀਬ 2 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਆਧੁਨਿਕ ਸਟੀਲ ਸ਼ੈੱਡ ਦੀ ਉਸਾਰੀ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਨੂੰ ਹਰ ਮੌਸਮ ਵਿੱਚ ਵੱਡੀ ਰਾਹਤ ਮਿਲੀ ਹੈ ਅਤੇ ਮੰਡੀ ਦੀਆਂ ਸਹੂਲਤਾਂ ਵਿੱਚ ਗੁਣਾਤਮਕ ਸੁਧਾਰ ਆਇਆ ਹੈ, ਜਿਸ ਨਾਲ ਇਹ ਮੰਡੀ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਮੰਡੀ ਵਜੋਂ ਉਭਰੀ ਹੈ।
ਹਿਤੇਸ਼ ਮਹਾਜਨ ਨੇ ਕਿਹਾ ਕਿ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਅਨੇਕਾਂ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਸੁਖਾਲੀ ਹੋਈ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ। ਇਸੇ ਤਰ੍ਹਾਂ ਬਿਜਲੀ ਸਪਲਾਈ ਨੂੰ ਹੋਰ ਭਰੋਸੇਯੋਗ ਬਣਾਉਣ ਲਈ 66 ਕੇਵੀ ਚੱਕ ਅਰਾਈਆਂ ਸਬ-ਸਟੇਸ਼ਨ ਵਰਗੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਅੱਗੇ ਵਧਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਖਪਤਕਾਰਾਂ ਨੂੰ ਬਿਹਤਰ ਬਿਜਲੀ ਸੇਵਾਵਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਵਪਾਰ, ਖੇਤੀਬਾੜੀ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਰਮਨ ਬਹਿਲ ਵੱਲੋਂ ਕੀਤੇ ਗਏ ਯਤਨਾਂ ਨੂੰ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਹੀ ਰਮਨ ਬਹਿਲ ਦੀ ਰਾਜਨੀਤੀ ਦਾ ਕੇਂਦਰ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਗੁਰਦਾਸਪੁਰ ਦੇ ਹਰ ਵਰਗ ਦੇ ਲੋਕ ਉਨ੍ਹਾਂ ਨਾਲ ਮਜ਼ਬੂਤੀ ਨਾਲ ਜੁੜ ਰਹੇ ਹਨ।
ਹਿਤੇਸ਼ ਮਹਾਜਨ ਨੇ ਭਰੋਸਾ ਪ੍ਰਗਟਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੁਰਦਾਸਪੁਰ ਦੀ ਜਨਤਾ ਵਿਕਾਸ ਅਤੇ ਲੋਕ ਸੇਵਾ ਦੇ ਮੁੱਦੇ ’ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਰਮਨ ਬਹਿਲ ਨੂੰ ਭਾਰੀ ਬਹੁਮਤ ਨਾਲ ਪੰਜਾਬ ਵਿਧਾਨ ਸਭਾ ਵਿੱਚ ਭੇਜੇਗੀ, ਤਾਂ ਜੋ ਹਲਕੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਸਕੇ।
- Download Babushahi App
-
-