ਰਮਨ ਬਹਿਲ ਵੱਲੋਂ ਸਰਕਾਰੀ ਆਈ.ਟੀ.ਆਈ ਦੇ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ
ਰੋਹਿਤ ਗੁਪਤਾ
ਗੁਰਦਾਸਪੁਰ, 1 ਜੁਲਾਈ 2026- ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਸਰਕਾਰੀ ਆਈ.ਟੀ.ਆਈ ਕਾਲਜ ਗੁਰਦਾਸਪੁਰ ਵਿਖੇ ਟੈਕਨੀਕਲ ਟਰੇਡ ਵਿੱਚੋਂ ਪਾਸ ਹੋਣ ਵਾਲੇ ਜਿਲ੍ਹੇ ਦੀਆਂ ਵੱਖ-ਵੱਖ ਆਈ.ਟੀ.ਆਈਜ਼ ਤੋਂ ਆਏ ਵਿਦਿਆਰਥੀਆਂ ਨੂੰ ਰੈਫਰੀਜੇਸ਼ਨ ਟਰੇਡ ਦੀਆਂ 20 ਕਿੱਟਾਂ ਅਤੇ 19 ਕਿੱਟਾਂ ਪਲੰਬਰ ਟਰੇਡ ਦੀਆਂ ਟੂਲ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਰਮਨ ਬਹਿਲ ਨੇ ਗੱਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਸ਼ਾਨਦਾਰ ਉਪਰਾਲਾ ਹੈ ਕਿ ਟੈਕਨੀਕਲ ਟਰੇਡ ਵਿੱਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਕਿੱਟਾ ਵੰਡੀਆਂ ਗਈ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਬੱਚਿਆ ਨੂੰ ਆਤਮ- ਨਿਰਭਰ ਬਣਾਇਆ ਜਾਵੇ ਅਤੇ ਵਿਦਿਆਰਥੀਆ ਨੂੰ ਇਹ ਕਿੱਟਾਂ ਬਹੁਤ ਸਹਾਈ ਹੋਣਗੀਆਂ ਅਤੇ ਇਸ ਨੂੰ ਅਮਲੀ ਜਾਮਾਂ ਦੇ ਕੇ ਆਪਣੀ ਰੋਜ਼ੀ ਰੋਟੀ ਕਮਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਕਿੱਟਾ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਦਿੱਤੀਆਂ ਗਈ ਹਨ ਜੋ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਕਰਨ ਲਈ ਸਹਾਈ ਹੋਣਗੀਆਂ।
ਇਸ ਮੌਕੇ ਤਹਿਸੀਲ ਭਲਾਈ ਅਫਸਰ ਮੁਕੁਲ ਸ਼ਰਮਾ, ਸੰਦੀਪ ਸਿੰਘ ਪ੍ਰਿੰਸੀਪਲ ਆਈ.ਟੀ.ਆਈ. ਗੁਰਦਾਸਪੁਰ ਅਤੇ ਜਿਲ੍ਹੇ ਦੀਆਂ ਵੱਖ-ਵੱਖ ਆਈ.ਟੀ.ਆਈਜ਼ ਤੋਂ ਆਏ ਵਿਦਿਆਰਥੀ ਮੌਜੂਦ ਸਨ।
- Download Babushahi App
-
-