ਰਾਜਸਥਾਨ ਪੁਲਿਸ ਵੱਲੋਂ ਗੁਰੂ ਘਰ ਅੰਦਰ ਕੀਤੀ ਕਾਰਵਾਈ ਅਤਿਨਿੰਦਣਯੋਗ: ਬਾਬਾ ਬਲਬੀਰ ਸਿੰਘ 96 ਕਰੋੜੀ
ਸ੍ਰੀ ਅਨੰਦਪੁਰ ਸਾਹਿਬ:- 6 ਅਕਤੂਬਰ ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਦਾਖਲ ਹੋ ਕੇ ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕੀਤੀ ਹੈ ਜੋ ਕਿ ਅਤਿਨਿੰਦਣਯੋਗ ਹੈ। ਪੁਲਿਸ ਵਲੋਂ ਸਥਾਨਕ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਸਿੱਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿਸੇ ਵੀ ਸਿੱਖਾਂ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
- Download Babushahi App
-
-