ਰਾਵੀ ਦਰਿਆ 'ਤੇ ਬਣੇ ਮਕੋੜਾ ਪੱਤਨ ਦੇ ਆਰਜੀ ਪੁੱਲ ਨੂੰ ਹਟਾਉਣ ਦਾ ਕੰਮ ਹੋਇਆ ਸ਼ੁਰੂ
ਲੋਕਾਂ ਦੀ ਸਹੂਲਤ ਲਈ ਰਾਵੀ ਪਾਰ ਜਾਣ ਲਈ ਚਲਾਈਆਂ ਗਈਆਂ ਬੇੜੀਆਂ , ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਦੇ ਵੀ ਪੂਰੇ ਇੰਤਜ਼ਾਮ _ਐਸਡੀਓ
ਰੋਹਿਤ ਗੁਪਤਾ
ਗੁਰਦਾਸਪੁਰ, 10 ਜੁਲਾਈ 2026- ਬਰਸਾਤੀ ਸੀਜਨ ਨੂੰ ਦੇਖਦੇ ਹੋਏ ਗੁਰਦਾਸਪੁਰ ਦੇ ਮਕੋੜਾ ਪੱਤਣ ਰਾਵੀ ਦਰਿਆ ਤੇ ਬਣਿਆ ਆਰਜੀ ਪਲਟੂਨ ਪੁਲ ਜਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਹਟਾ ਦਿੱਤਾ ਗਿਆ ਹੈ ਅਤੇ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਲਈ ਕਿਸ਼ਤੀਆਂ ਦਾ ਬੰਦੋਬਸਤ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਦੋ ਮਲਾਹ ਵੀ ਲਗਾਏ ਗਏ ਹਨ। ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਬਰਸਾਤੀ ਸੀਜਨ ਨੂੰ ਦੇਖਦੇ ਹੋਏ ਜੇਕਰ ਹੜਾਂ ਵਰਗੀ ਸਥਿਤੀ ਬਣਦੀ ਹੈ ਤਾਂ ਉਸਦੇ ਲਈ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੀ ਵਿਭਾਗ ਦੇ ਐਸਡੀਓ ਪਰਮਬੀਰ ਸਿੰਘ ਨੇ ਦੱਸਿਆ ਕਿ ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਪ੍ਰਸ਼ਾਸਨ ਦੇ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਹਨਾਂ ਕਿਹਾ ਕਿ ਜੋ ਪਿਛਲੇ ਸਮੇਂ ਦੌਰਾਨ ਹੜ ਆਏ ਸਨ ਉਸ ਦੇ ਨਾਲ ਕਈ ਧੁੱਸੀ ਬੰਨ੍ਹ ਟੁੱਟੇ ਸਨ ਉਹਨਾਂ ਦੀ ਰਿਪੇਅਰ ਕਰ ਦਿੱਤੀ ਗਈ ਹੈ ਅਤੇ ਇਸ ਵਾਰ ਵੀ ਕਮਜ਼ੋਰ ਬਨ ਸਨ ਉਹਨਾਂ ਦੀ ਵੀ ਮੁਰੰਮਤ ਕਰ ਦਿੱਤੀ ਗਈ ਹੈ। ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਜਿਲ੍ਹਾ ਪ੍ਰਸ਼ਾਸਨ ਨੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ।
- Download Babushahi App
-
-