ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ
ਪਿਛਲੇ ਕੁਝ ਦਿਨਾਂ ਤੋਂ ਚੱਲਦਾ ਆ ਰਿਹਾ ਸੀ ਮਾਨਸਿਕ ਤੌਰ ਤੇ ਪਰੇਸ਼ਾਨ
ਰੋਹਿਤ ਗੁਪਤਾ
ਗੁਰਦਾਸਪੁਰ : ਮੰਗਲਵਾਰ ਦੀ ਸਵੇਰ ਨੂੰ ਇੱਕ ਟ੍ਰੇਨ ਦੀ ਲਪੇਟ ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬੰਟੀ (35) ਪੁੱਤਰ ਕਰਤਾਰ ਚੰਦ ਵਾਸੀ ਗਾਂਧੀ ਕੈਂਪ ਬਟਾਲਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਂਕੀ ਬਟਾਲਾ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੀ ਸਵੇਰ 5:30 ਵਜੇ ਦੇ ਕਰੀਬ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਗੱਡੀ ਦੀ ਚਪੇਟ ਵਿੱਚ ਕੁੰਦਰਾ ਫਾਟਕ ਦੇ ਨਜ਼ਦੀਕ ਇੱਕ ਵਿਅਕਤੀ ਆ ਗਿਆ ਜਿਸ ਦੀ ਪਹਿਚਾਨ ਬੰਟੀ ਪੁੱਤਰ ਕਰਤਾਰ ਚੰਦ ਦੇ ਤੌਰ ਤੇ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਪਰਿਵਾਰ ਦੇ ਬਿਆਨਾਂ ਦੇ ਮੁਤਾਬਕ ਅਗਲੀ ਕਾਰਵਾਈ ਕਰ ਦਿੱਤੀ ਜਾਵੇਗੀ।।