ਰੰਗਾਈ ਫੈਕਟਰੀ ਢਹਿਣ ਕਾਰਨ ਮਰਨ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਲੁਧਿਆਣਾ ਪ੍ਰਸਾਸ਼ਨ ਨੇ ਸੌਂਪੀ ਐਕਸ-ਗ੍ਰੇਸ਼ੀਆ ਰਾਸ਼ੀ
ਸੁਖਮਿੰਦਰ ਭੰਗੂ
ਲੁਧਿਆਣਾ, 22 ਮਈ, 2025: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਕੁਮਾਰ ਗੁਪਤਾ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ (ਪੂਰਬੀ) ਜਸਲੀਨ ਕੌਰ ਭੁੱਲਰ ਨੇ 8 ਮਾਰਚ, 2025 ਨੂੰ ਫੋਕਲ ਪੁਆਇੰਟ ਫੇਜ਼-8 ਵਿਖੇ ਇੱਕ ਰੰਗਾਈ ਫੈਕਟਰੀ ਢਹਿਣ ਨਾਲ ਦੁਖਦਾਈ ਤੌਰ 'ਤੇ ਜਾਨ ਗੁਆਉਣ ਵਾਲੇ ਚਾਰ ਮਜ਼ਦੂਰਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇ ਚੈੱਕ ਸੌਂਪੇ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੁਆਰਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਜਿਨ੍ਹਾਂ ਨੇ ਘਟਨਾ ਤੋਂ ਤੁਰੰਤ ਬਾਅਦ ਦੁਖੀ ਪਰਿਵਾਰਾਂ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਇਸ ਦੁਖਦਾਈ ਘਟਨਾ ਨੇ ਜਤਿੰਦਰ, ਗੁਰਨਰਿੰਦਰ ਸਿੰਘ, ਲੱਲਨ ਯਾਦਵ ਅਤੇ ਹਾਕਮ ਯਾਦਵ ਦੀ ਜਾਨ ਲੈ ਲਈ ਸੀ, ਜੋ ਉਸ ਸਮੇਂ ਫੈਕਟਰੀ ਵਿੱਚ ਕੰਮ ਕਰ ਰਹੇ ਸਨ।
ਏ.ਡੀ.ਸੀ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਵੇਦਨਾ ਪ੍ਰਗਟ ਕੀਤੀ ਅਤੇ ਪਰਿਵਾਰਾਂ ਨੂੰ ਨਿਰੰਤਰ ਸਹਾਇਤਾ ਦਾ ਭਰੋਸਾ ਦਿੱਤਾ। ਮ੍ਰਿਤਕਾਂ ਦੇ ਪਰਿਵਾਰਾਂ ਨੇ ਵਿੱਤੀ ਸਹਾਇਤਾ ਲਈ ਧੰਨਵਾਦ ਵੀ ਕੀਤਾ।