ਲੁਧਿਆਣਾ: ਜ਼ਿਲ੍ਹਾ ਪ੍ਰੀਸ਼ਦ ਲਈ 130 ਅਤੇ ਪੰਚਾਇਤ ਸੰਮਤੀ ਚੋਣਾਂ ਲਈ 1048 ਨਾਮਜ਼ਦਗੀ ਪ੍ਰਾਪਤ
ਸੁਖਮਿੰਦਰ ਭੰਗੂ
ਲੁਧਿਆਣਾ 4 ਦਸੰਬਰ 2025- 14 ਦਸੰਬਰ ਨੂੰ ਹੋਣ ਵਾਲੀਆਂ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਅੱਜ ਮਿਤੀ 04-12-2025 ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 130 ਅਤੇ ਪੰਚਾਇਤ ਸੰਮਤੀ ਚੋਣਾਂ ਲਈ ਕੁੱਲ 1048 ਨਾਮਜ਼ਦਗੀ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਲੁਧਿਆਣਾ ਨੇ ਦਿੱਤੀ।