ਲੁਧਿਆਣਾ ਨਿਗਮ ਦੀ ਵੱਡੀ ਲਾਪਰਵਾਹੀ: ਸ਼ਿਵਪੁਰੀ 'ਚ 7 ਫੁੱਟ ਡੂੰਘੇ 'ਮੌਤ ਦੇ ਖੂਹ' ਵਿੱਚ ਡਿੱਗਿਆ ਬਜ਼ੁਰਗ, ਵਾਲ-ਵਾਲ ਬਚੀ ਜਾਨ
-----ਸਮਾਜ ਸੇਵੀ ਕਰਨ ਵਾਲੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਸ਼ਿਕਾਇਤ; ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਸੁਖਮਿੰਦਰ ਭੰਗੂ
ਲੁਧਿਆਣਾ 10 ਮਾਰਚ 2026
ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿੱਚ ਸਥਿਤ ਪ੍ਰਸਿੱਧ 'ਟੂਟੀ ਵਾਲੇ ਮੰਦਰ' ਦੇ ਨੇੜੇ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਦੀ ਘੋਰ ਲਾਪਰਵਾਹੀ ਕਾਰਨ ਇੱਕ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇੱਕ 68 ਸਾਲਾ ਬਜ਼ੁਰਗ ਸੜਕ ਵਿਚਾਲੇ ਬਣੇ ਕਰੀਬ 7 ਫੁੱਟ ਡੂੰਘੇ ਟੋਏ ਵਿੱਚ ਸਕੂਟੀ ਸਮੇਤ ਜਾ ਡਿੱਗਿਆ। ਖ਼ੁਸ਼ਕਿਸਮਤੀ ਰਹੀ ਕਿ ਬਜ਼ੁਰਗ ਦੀ ਜਾਨ ਬਚ ਗਈ, ਪਰ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਪੀੜਤ ਬਜ਼ੁਰਗ ਆਪਣੀ ਈ-ਐਕਟਿਵਾ ਸਕੂਟੀ 'ਤੇ ਘਰ ਦਾ ਸਾਮਾਨ ਲੈਣ ਨਿਕਲੇ ਸਨ। ਮੰਦਰ ਦੇ ਕੋਲ ਸੜਕ ਦੀ ਹਾਲਤ ਇੰਨੀ ਖਸਤਾ ਸੀ ਕਿ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਡੂੰਘਾ ਟੋਆ ਕਿਸੇ 'ਮੌਤ ਦੇ ਜਾਲ' ਤੋਂ ਘੱਟ ਨਹੀਂ ਸੀ। ਅਚਾਨਕ ਸੰਤੁਲਨ ਵਿਗੜਨ ਕਾਰਨ ਬਜ਼ੁਰਗ ਸਕੂਟੀ ਸਮੇਤ ਟੋਏ ਵਿੱਚ ਜਾ ਡਿੱਗੇ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਈ-ਰਿਕਸ਼ਾ ਰਾਹੀਂ ਹਸਪਤਾਲ ਪਹੁੰਚਾਇਆ।
ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਇਹ ਸੜਕ ਪਿਛਲੇ ਕਈ ਮਹੀਨਿਆਂ ਤੋਂ ਬਦਹਾਲ ਹੈ।
ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ/ਕੌਂਸਲਰ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ।
ਲੋਕਾਂ ਦਾ ਸਵਾਲ ਹੈ ਕਿ ਕੀ ਪ੍ਰਸ਼ਾਸਨ ਕਿਸੇ ਦੀ ਮੌਤ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ?
ਕਰਨ ਵਾਲੀਆ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ:
ਸਮਾਜ ਸੇਵੀ ਕਰਨ ਵਾਲੀਆ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (ਚੰਡੀਗੜ੍ਹ) ਨੂੰ ਇੱਕ ਵੌਇਸ ਮੇਲ ਰਾਹੀਂ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਲੁਧਿਆਣਾ ਦੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਵਾਲੀਆ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੜਕਾਂ ਦੀ ਜਲਦ ਮੁਰੰਮਤ ਨਾ ਕੀਤੀ ਗਈ ਤਾਂ ਇਲਾਕਾ ਨਿਵਾਸੀ ਵੱਡਾ ਸੰਘਰਸ਼ ਹੈ
Click to Follow Babushahi Facebook page →