ਲੁਧਿਆਣਾ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਦੀ ਜਿੱਤ ਦੀ ਖੁਸ਼ੀ ਵਿੱਚ ਕੱਢਿਆ ਰੋਡ ਸ਼ੋਅ-ਕੀਤੀ ਆਤਿਸ਼ਬਾਜੀ
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤਾ ਫਤਵਾ
ਰੋਹਿਤ ਗੁਪਤਾ
ਬਟਾਲਾ , 23 ਜੂਨ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਦੀ ਖੁਸ਼ੀ ਵਿੱਚ ਬਟਾਲਾ ਵਿੱਚ ਆਪ ਪਾਰਟੀ ਵਲੋਂ ਗਾਂਧੀ ਚੌਂਕ ਬਟਾਲਾ ਤੋਂ ਲੈ ਕੇ ਨਹਿਰੂ ਗੇਟ ਬਟਾਲਾ ਤੱਕ ਰੋਡ ਸ਼ੋਅ ਕੱਢਿਆ ਤੇ ਆਤਿਸ਼ਬਾਜੀ ਕੀਤੀ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਅਮਿਤ ਸੋਢੀ, ਕੌਂਸਲਰ ਬਲਵਿੰਦਰ ਸਿੰਘ ਮਿੰਟਾ ਤੇ ਸਤਨਾਮ ਸਿੰਘ, ਸੁਭਾਸ਼ ਮਹਿਤਾ,ਗੁਰਪ੍ਰੀਤ ਸਿੰਘ ਰਾਜੂ, ਟਰੱਸਟੀ ਸੰਨੀ ਮਸੀਹ, ਭੁਪਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ, ਵਿੱਕੀ ਚੌਹਾਨ, ਵੀਨੂੰ ਕਾਹਲੋਂ, ਪਿਆਰਾ ਲਾਲ, ਸੰਧੂ ਭੱਟੀ, ਪਰਦੀਪ ਕੁਮਾਰ, ਨੀਲੂ ਸਾਬਕਾ ਕੌਂਸਲਰ, ਬਿਕਰਮਜੀਤ ਸਿੰਘ ਬਿੱਕਾ,ਅਜੇ ਕੁਮਾਰ,ਗੁਰਿੰਦਰ ਸਿੰਘ ਐਮਸੀ, ਜਸਪਾਲ ਸਿੰਘ,ਹਰਪਰੀਤ ਸਿੰਘ ਹੈਰੀ, ਚਰਨਜੀਤ ਸਿੰਘ,ਹਰਮਨਪਰੀਤ ਸਿੰਘ ਆਲੋਵਾਲ,ਲੰਬੜਦਾਰ ਅਮਰੀਕ ਸਿੰਘ,ਰਜਿੰਦਰ ਸਿੰਘ ਜੰਬਾ,ਵਾਸ਼ੂਦੇਵ ਸ਼ਰਮਾ, ਜਗਜੀਤ ਸਿੰਘ, ਦਵਿੰਦਰ ਸਿੰਘ ਸਮੇਤ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਅਤੇ ਮਾਨਿਕ ਮਹਿਤਾ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ ਅਤੇ ਆਪ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੁਧਿਆਣਾ ਜਿਮਨੀ ਚੋਣ ਦੀ ਜਿੱਤ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਾਈ ਹੈ। ਉਨ੍ਹਾਂ ਕਿ ਜਿਮਨੀ ਚੋਣ ਵਿੱਚ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਗੁਮਰਾਹਕੁੰਨ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ,ਵੋਟਰਾਂ ਨੇ ਆਪ ਪਾਰਟੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ, ਜਿਸ ਦੇ ਚੱਲਦਿਆਂ ਲੋਕਾਂ ਦਾ ਆਪ ਪਾਰਟੀ ਵਿੱਚ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿੱਖਿਆ ਕਰਾਂਤੀ ਤਹਿਤ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ। ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਹੋਰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
Click to Follow Babushahi Facebook page →