ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਨਾਜਾਇਜ਼ ਸ਼ਰਾਬ ਸਣੇ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 4 ਮਾਰਚ, 2026- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਦੀ ਰਹਿਨੁਮਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਸਪੈਸ਼ਲ ਸੈੱਲ ਲੁਧਿਆਣਾ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਪਾਰਟੀ ਨੇ 42 ਪੇਟੀਆਂ ਪੰਜਾਬ Dollar XXX RUM ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਰਾਮਰੂਪ ਤਾਇਲ ਪੁੱਤਰ ਰਾਮਸਹਾਇ ਤਾਇਲ, ਵਾਸੀ ਜਾਮਾਪੁਰ ਕਲੋਨੀ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ।
ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ (ਇੰਚਾਰਜ ਸਪੈਸ਼ਲ ਸੈੱਲ) ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਉਜਾੜ ਚੌਂਕ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਮੁਖਬਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਦੋਸ਼ੀ ਰਾਮਰੂਪ ਤਾਇਲ ਨੂੰ ਦਬੋਚ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਪੰਜਾਬ ਮਾਰਕਾ ਸ਼ਰਾਬ ਦੀਆਂ 42 ਪੇਟੀਆਂ ਬਰਾਮਦ ਹੋਈਆਂ।
ਪੁਲਿਸ ਨੇ ਦੋਸ਼ੀ ਖ਼ਿਲਾਫ਼ ਥਾਣਾ ਫੋਕਲ ਪੁਆਇੰਟ ਵਿਖੇ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਨੰਬਰ 48 ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।
Click to Follow Babushahi Facebook page →