ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ: ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਮੋਟਰਸਾਈਕਲ ਖੋਹਣ ਵਾਲੇ 2 ਕਾਬੂ; 2 ਮੋਟਰਸਾਈਕਲ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 21 ਫਰਵਰੀ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਮਾੜੇ ਅਨਸਰਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਪੀ.ਏ.ਯੂ ਦੀ ਪੁਲਿਸ ਨੇ ਦੋ ਅਜਿਹੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਦੋਸ਼ੀਆਂ ਪਾਸੋਂ ਖੋਹਿਆ ਹੋਇਆ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤਿਆ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰ ਲਿਆ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੰਵਲਪ੍ਰੀਤ ਸਿੰਘ ਚਾਹਲ (ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜ਼ੋਨ-3) ਅਤੇ ਜਤਿੰਦਰਪਾਲ ਸਿੰਘ (ਸਹਾਇਕ ਕਮਿਸ਼ਨਰ ਪੁਲਿਸ, ਪੱਛਮੀ) ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਕਾਸ ਕੁਮਾਰ ਨੇ ਬਿਆਨ ਦਰਜ ਕਰਵਾਇਆ ਸੀ ਕਿ 18 ਫਰਵਰੀ ਦੀ ਰਾਤ ਨੂੰ ਜਦੋਂ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ (PB-10-JU-0122) 'ਤੇ ਜਾ ਰਿਹਾ ਸੀ, ਤਾਂ ਚਾਂਦ ਕਲੋਨੀ ਨੇੜੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਮੋਟਰਸਾਈਕਲ ਖੋਹ ਲਿਆ ਸੀ।
ਜਿਸ ਤੇ ਇੰਸਪੈਕਟਰ ਰਾਜਿੰਦਰ ਪਾਲ ਸਿੰਘ (ਮੁੱਖ ਅਫ਼ਸਰ, ਥਾਣਾ ਪੀ.ਏ.ਯੂ) ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 33 ਦਰਜ ਕੀਤਾ। ਤਫਤੀਸ਼ ਦੌਰਾਨ ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਹੇਠ ਲਿਖੇ ਅਨੁਸਾਰ ਹੋਈ ਹੈ:
ਨਵਜੋਤ ਸਿੰਘ ਉਰਫ਼ ਜੋਤ (ਵਾਸੀ ਬਾਬਾ ਜੀਵਨ ਸਿੰਘ ਨਗਰ, ਤਾਜਪੁਰ ਰੋਡ)
ਹਰਨੇਕ ਸਿੰਘ ਉਰਫ਼ ਨੇਕਾ (ਵਾਸੀ ਅਸ਼ੋਕ ਨਗਰ, ਸਲੇਮ ਟਾਬਰੀ)
ਬਰਾਮਦਗੀ
ਖੋਹਿਆ ਹੋਇਆ ਮੋਟਰਸਾਈਕਲ: PB-10-JU-0122 (ਸਪਲੈਂਡਰ, ਕਾਲਾ ਰੰਗ)
ਵਾਰਦਾਤ 'ਚ ਵਰਤਿਆ ਮੋਟਰਸਾਈਕਲ: ਬਿਨਾਂ ਨੰਬਰੀ ਸਪਲੈਂਡਰ (ਚੈਸੀ ਨੰਬਰ: MBLHAW471SGJ10138
ਪੁਲਿਸ ਅਧਿਕਾਰੀਆਂ ਅਨੁਸਾਰ ਫੜੇ ਗਏ ਦੋਸ਼ੀਆਂ ਪਾਸੋਂ ਪੁੱਛਗਿੱਛ ਜਾਰੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਨ੍ਹਾਂ ਕੋਲੋਂ ਹੋਰ ਵੀ ਕਈ ਅਹਿਮ ਖੁਲਾਸੇ ਹੋ ਸਕਦੇ ਹਨ ਅਤੇ ਲੁੱਟ-ਖੋਹ ਦੀਆਂ ਹੋਰ ਵਾਰਦਾਤਾਂ ਸੁਲਝ ਸਕਦੀਆਂ ਹਨ। ਤੀਜੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Click to Follow Babushahi Facebook page →